ਟਵਿੱਟਰ ਦਾ ਐਕਸ਼ਨ, ਰਾਹੁਲ ਗਾਂਧੀ ਦਾ ਟਵੀਟ ਕੀਤਾ ਡਿਲੀਟ

TeamGlobalPunjab
2 Min Read

ਨਵੀਂ ਦਿੱਲੀ : ਇੱਕ ਅਹਿਮ ਕਦਮ ਚੁੱਕਦੇ ਹੋਏ ਟਵਿੱਟਰ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਉਸ ਟਵੀਟ ਨੂੰ ਹਟਾ ਦਿੱਤਾ ਹੈ ਜਿਸ ਵਿੱਚ ਬਲਾਤਕਾਰ ਅਤੇ ਹੱਤਿਆ ਪੀੜਤ ਦੇ ਪਰਿਵਾਰਕ ਮੈਂਬਰਾਂ ਦੀ ਪਛਾਣ ਜ਼ਾਹਰ ਹੋ ਰਹੀ ਸੀ। ਇਸ ਟਵੀਟ ਵਿੱਚ, ਰਾਹੁਲ ਗਾਂਧੀ ਨੇ ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਤਸਵੀਰ ਸਾਂਝੀ ਕੀਤੀ ਸੀ। ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਦਾ ਕਹਿਣਾ ਹੈ ਕਿ ਇਹ ਇਸਦੇ ਨਿਯਮਾਂ ਦੀ ਉਲੰਘਣਾ ਹੈ।

 

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐਨਸੀਪੀਸੀਆਰ) ਨੇ ਇਸ ਟਵੀਟ ਦੇ ਸੰਬੰਧ ਵਿੱਚ ਦਿੱਲੀ ਪੁਲਿਸ ਅਤੇ ਟਵਿੱਟਰ ਨੂੰ ਸ਼ਿਕਾਇਤ ਕੀਤੀ ਸੀ। ਐਨਸੀਪੀਸੀਆਰ ਨੇ ਪੀੜਤ ਪਰਿਵਾਰ ਦੀ ਤਸਵੀਰ ਪੋਸਟ ਕਰਨ ਲਈ ਰਾਹੁਲ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਕਮਿਸ਼ਨ ਨੇ ਕਿਹਾ ਕਿ ਇਹ ਬਾਲ ਨਿਆਂ ਕਾਨੂੰਨ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਸਕੋ) ਐਕਟ ਦੀ ਉਲੰਘਣਾ ਹੈ।

- Advertisement -

 

 

ਰਾਹੁਲ ਗਾਂਧੀ ਦੇ ਇਸ ਟਵੀਟ ਨੂੰ ਟਵਿੱਟਰ ਨੇ ਕੀਤਾ ਹੈ ਡਿਲੀਟ

ਰਾਹੁਲ ਗਾਂਧੀ ਐਲਾਨ ਕਰ ਚੁੱਕੇ ਹਨ ਕਿ ਜਦੋਂ ਤੱਕ ਨਿਆਂ ਨਹੀਂ ਮਿਲੇਗਾ ਉਦੋਂ ਤੱਕ ਉਹ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ।

- Advertisement -

ਦੱਸਣਯੋਗ ਹੈ ਕਿ ਰਾਹੁਲ ਗਾਂਧੀ ਬੁੱਧਵਾਰ ਨੂੰ ਪੀੜਤ ਪਰਿਵਾਰ ਨੂੰ ਮਿਲੇ ਸਨ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਸੀ ਕਿ ‘ਪੀੜਤ ਪਰਿਵਾਰ ਨਿਆਂ ਚਾਹੁੰਦਾ ਹੈ, ਉਹ ਹੋਰ ਕੁਝ ਨਹੀਂ ਚਾਹੁੰਦੇ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਨਿਆਂ ਨਹੀਂ ਹੋ ਰਿਹਾ, ਇਸ ਲਈ ਉਨ੍ਹਾਂ ਨੂੰ ਮਦਦ ਦੀ ਲੋੜ ਹੈ। ਜਦੋਂ ਤੱਕ ਉਨ੍ਹਾਂ ਨੂੰ ਨਿਆਂ ਨਹੀਂ ਮਿਲਦਾ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਰਹਾਂਗੇ।’

Share this Article
Leave a comment