ਅੰਮ੍ਰਿਤਸਰ :ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਨਸ਼ਾ ਤਸਕਰੀ-ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰਨ ਸਿੰਘ ਉਰਫ ਸਾਗਰ ਵਾਸੀ ਅੰਮ੍ਰਿਤਸਰ ਦੇ ਸਬੰਧ ਦਿਹਾਤੀ ਦਹਿਸ਼ਤਗਰਦ ਹੈਪੀ ਪਾਸੀਆ ਅਤੇ ਸਮੱਗਲਰ ਸਰਵਨ ਭੋਲਾ ਨਾਲ ਸਨ। ਇਹ ਦੋਵੇਂ 9 ਜਨਵਰੀ, 2025 ਨੂੰ ਅੰਮ੍ਰਿਤਸਰ ਵਿੱਚ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਸੁੱਟਣ ਵਿੱਚ ਸ਼ਾਮਿਲ ਸਨ।
ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ, ਹਰਿਆਣਾ ਦੇ ਸਿਰਸਾ ਤੋਂ ਗ੍ਰਿਫ਼ਤਾਰ ਕੀਤੇ ਗਏ ਸਰਵਣ ਭੋਲਾ ਦਾ ਰਿਸ਼ਤੇਦਾਰ ਹੈ। ਸਰਵਣ ਭੋਲਾ, ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਜੋ ਇਸ ਸਮੇਂ 532 ਕਿਲੋਗ੍ਰਾਮ ਹੈਰੋਇਨ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਮੁਲਜ਼ਮਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਗੇ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।