ਅਮਨਜੋਤ ਬੈਂਸ ਕਤਲ ਮਾਮਲੇ ‘ਚ ਇੱਕ ਪੰਜਾਬੀ ਸਣੇ ਦੋ ਗ੍ਰਿਫਤਾਰ

TeamGlobalPunjab
1 Min Read

ਬਰੈਂਪਟਨ : ਕੈਨੇਡਾ ਦੇ ਅਮਨਜੋਤ ਬੈਂਸ ਕਤਲ ਮਾਮਲੇ ਵਿਚ ਪੁਲਿਸ ਨੇ 29 ਸਾਲ ਦੇ ਗੁਰਪ੍ਰੀਤ ਸਿੰਘ ਸਣੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ 22 ਸਾਲ ਦੇ ਜ਼ੈਕਰੀ ਓ ਗੌਰਮਨ ਵਿਰੁੱਧ ਪਹਿਲੇ ਦਰਜੇ ਦੇ ਕਤਲ ਦਾ ਦੋਸ਼ ਆਇਦ ਕੀਤਾ ਗਿਆ ਹੈ ਜਦਕਿ ਗੁਰਪ੍ਰੀਤ ਸਿੰਘ ਵਿਰੁੱਧ ਵਾਰਦਾਤ ਨੂੰ ਅੰਜਾਮ ਦੇਣ ‘ਚ ਕਥਿਤ ਸਹਾਇਤਾ ਕਰਨ ਦਾ ਦੋਸ਼ ਲਾਇਆ ਗਿਆ ਹੈ।

ਦੱਸਣਯੋਗ ਹੈ ਕਿ 36 ਸਾਲਾ ਅਮਨਜੋਤ ਬੈਂਸ ਦਾ 12 ਅਕਤੂਬਰ ਨੂੰ ਬਰੈਂਪਟਨ ਦੇ ਡਿਕਸੀ ਰੋਡ ਅਤੇ ਪੀਟਰ ਰੌਬਰਟਸਨ ਬੁਲੇਵਾਰਡ ‘ਤੇ ਸਥਿਤ ਇਕ ਪਲਾਜ਼ਾ ‘ਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਦੋ ਗ੍ਰਿਫ਼ਤਾਰੀਆਂ ਦੇ ਬਾਵਜੂਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਘਟਨਾ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਹੋਮੀਸਾਈਡ ਅਤੇ ਮਿਸਿੰਗ ਪਰਸਨਜ਼ ਬਿਊਰ ਦੇ ਜਾਂਚਕਰਤਾਵਾਂ ਨਾਲ 905-453-2121 ਐਕਸਟੈਨਸ਼ਨ 3205 ਤੇ ਸੰਪਰਕ ਕੀਤਾ ਜਾਵੇ।

Share this Article
Leave a comment