ਜਲੰਧਰ : ਜਲੰਧਰ ਦੇ ਭਾਰਗਵ ਕੈਂਪ ਤੋਂ ਦੋ ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ। ਇਹ ਕਾਰਵਾਈ ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ 38 ਬੋਰ ਦਾ ਰਿਵਾਲਵਰ, 32 ਬੋਰ ਦੇ ਦੋ ਪਿਸਤੌਲ, 2 ਮੈਗਜ਼ੀਨ, ਇੱਕ ਜਿੰਦਾ ਪਿਸਤੌਲ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ।
ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਗਗਨਦੀਪ ਸਿੰਘ ਉਰਫ ਗਿੰਨੀ ਵਾਸੀ ਨਿਊ ਮਾਡਲ ਹਾਊਸ, ਜਲੰਧਰ ਅਤੇ ਅਮਿਤ ਸਹੋਤਾ ਵਾਸੀ ਪਿੰਡ ਬੰਬੀਆਂਵਾਲਾ, ਪੁਰਾਣੀ ਕਲੋਨੀ, ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ASI ਦਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਗਗਨਦੀਪ ਨੂੰ ਭਾਰਗਵ ਕੈਂਪ ਬੇਸ ਨੇੜਿਓਂ ਅਤੇ ਅਮਿਤ ਨੂੰ ਦੀਪ ਨਗਰ ਕੋਲੋਂ ਕਾਬੂ ਕੀਤਾ ਗਿਆ। ਦੋਵਾਂ ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ASI ਨੇ ਦੱਸਿਆ ਕਿ ਗਗਨਦੀਪ ਨੂੰ ਪਹਿਲਾਂ ਗੁਪਤ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਿਤ ਨੂੰ ਮੁੱਢਲੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਆਪਣੇ ਵਿਰੋਧੀ ਗਰੋਹ ਦੇ ਕਾਰਕੁਨਾਂ ਦਾ ਹਥਿਆਰਾਂ ਨਾਲ ਕ.ਤਲ ਕਰਨਾ ਸੀ। ਪਰ ਪੁਲਿਸ ਨੇ ਉਨ੍ਹਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ।