ਚੰਡੀਗੜ੍ਹ: ਚੰਡੀਗੜ੍ਹ ਦੇ ਦੋ ਵੱਡੇ ਹੋਟਲਾਂ ਨੂੰ ਬੰਬ ਦੀ ਧਮ.ਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਹੋਟਲ ਨੂੰ ਖ਼ਤਰੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਬੰਬ ਨਿਰੋਧਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਸੁਰੱਖਿਆ ਟੀਮ ਨੇ ਹੋਟਲ ‘ਚ ਲੱਗੇ ਕੈਮਰਿਆਂ ਦੀ ਜਾਂਚ ਕੀਤੀ । ਇਸ ਮਾਮਲੇ ਸਬੰਧੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਸਨਅਤੀ ਖੇਤਰ ਵਿੱਚ ਸਥਿਤ ਹਯਾਤ ਹੋਟਲ ਅਤੇ ਲਲਿਤ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮ.ਕੀ ਮਿਲੀ ਹੈ। ਪੁਲਿਸ ਨੇ ਹੋਟਲਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਐਸਐਸਪੀ ਦਾ ਕਹਿਣਾ ਹੈ ਕਿ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮੇਲ ਕਿੱਥੋਂ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਟਲ ‘ਤੇ ਨਜ਼ਰ ਰੱਖਣ ਲਈ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।