ਪ੍ਰੋਫੈਸਰ ਨੇ ਨਹੀਂ ਕੀਤੀ ਹਾਜਰੀ ਪੂਰੀ, ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਬਾਹਰ ਹੀ ਕਰ ਦਿੱਤਾ ਅਜਿਹਾ ਕੰਮ

Prabhjot Kaur
2 Min Read

ਮੁਹਾਲੀ: ਖਰੜ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਇਸ ਵਾਰ ਯੂਨੀਵਰਸਿਟੀ ਦੇ ਪੰਜ ਵਿਦਿਆਰਥੀਆਂ ਨੇ ਅਸਿਸਟੈਂਟ ਪ੍ਰੋਫੈਸਰ ਦੀ ਬਹੁਤ ਹੀ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਹੱਥ-ਪੈਰ ਤੋੜ ਦਿੱਤੇ। ਅਸਿਸਟੈਂਟ ਪ੍ਰੋਫੈਸਰ ਨੂੰ ਜੀਐਮਸੀਐਚ-32 ਚੰਡੀਗੜ੍ਹ ਵਿੱਚ ਭਰਤੀ ਕਰਵਾਇਆ ਗਿਆ ਹੈ।

ਰਿਪੋਰਟਾਂ ਮੁਤਾਬਕ ਓਮੇਗਾ ਸਿਟੀ ਖਰੜ ਦੇ ਰਹਿਣ ਵਾਲੇ ਪ੍ਰੋ. ਇਰਸ਼ਾਦ ਮਲਿਕ ਪਿਛਲੇ 10 ਸਾਲਾਂ ਤੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਿਵਲ ਇੰਜਨੀਅਰਿੰਗ ਵਿਭਾਗ ‘ਚ ਸਹਾਇਕ ਪ੍ਰੋਫੈਸਰ ਵਜੋਂ ਤਾਇਨਾਤ ਹਨ। ਇਰਸ਼ਾਦ ਮਲਿਕ ਦੀ ਜਮਾਤ ਵਿੱਚ ਪੜ੍ਹਦਾ ਵਿਦਿਆਰਥੀ ਪੁਨੀਤ ਯਾਦਵ ਕਈ ਦਿਨਾਂ ਤੋਂ ਆਪਣੀ ਹਾਜ਼ਰੀ ਪੂਰੀ ਕਰਨ ਲਈ ਦਬਾਅ ਪਾ ਰਿਹਾ ਸੀ ਪਰ ਪ੍ਰੋਫੈਸਰ ਨੇ ਯੂਨੀਵਰਸਿਟੀ ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ।

ਜਿਸ ‘ਤੇ ਪੁਨੀਤ ਯਾਦਵ ਨੇ ਗੁੱਸੇ ‘ਚ ਆ ਕੇ ਆਪਣੇ 4 ਦੋਸਤਾਂ ਨਾਲ ਮਿਲ ਕੇ ਪ੍ਰੋਫੈਸਰ ‘ਤੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਵਿਦਿਆਰਥੀ ਨੇ ਯੂਨੀਵਰਸਿਟੀ ਦੇ ਬਾਹਰ ਪ੍ਰੋਫੈਸਰ ‘ਤੇ ਹਮਲਾ ਕੀਤਾ ਹੈ। ਇਹ ਘਟਨਾ 17 ਮਈ ਸ਼ਾਮ 4.30 ਵਜੇ ਦੀ ਦੱਸੀ ਜਾ ਰਹੀ ਹੈ। ਖਰੜ ਸਿਟੀ ਪੁਲਿਸ ਨੇ ਵਿਦਿਆਰਥੀ ਪੁਨੀਤ ਯਾਦਵ ਅਤੇ 4 ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਨੀਤ ਯਾਦਵ ਸਣੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment