ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪਿੰਡ ਜਲੂਪੁਰ ਖੇੜਾ ਵੀ ਪਹੁੰਚ ਸਕਦੀ ਹੈ। ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਇੱਕ ਨੌਜਵਾਨ ਨਾਲ ਕੁੱਟਮਾਰ ਮਾਮਲੇ ’ਚ ਐਫਆਈਆਰ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੱਜ ਸਵੇਰੇ ਉਨ੍ਹਾਂ ਦੀ ਜਥੇਬੰਦੀ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ, ਉਸ ਮਾਮਲੇ ਵਿੱਚ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਉਨ੍ਹਾਂ ਦੇ ਪਿੰਡ ਜਲੂਪੁਰ ਖੇੜੇ ਪਹੁੰਚਣ ,ਜਿੱਥੇ ਇਕੱਠੇ ਹੋ ਕੇ ਇਸ ਮਾਮਲੇ ਬਾਰੇ ਸਲਾਹ ਕੀਤੀ ਜਾਵੇਗੀ ਕਿ ਅੱਗੇ ਕੀ ਕਰਨਾ ਹੈ।
View this post on Instagram
ਮਾਮਲੇ ਵਿੱਚ ਡੀਐਸਪੀ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਬਣਾ ਬਣਾ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਕੱਲ੍ਹ ਤੋਂ ਛਾਪੇਮਾਰੀ ਕਰ ਰਹੀ ਹੈ। ਬੀਤੇ ਕੱਲ੍ਹ ਪੁਲਿਸ ਸ਼ਿਕਾਇਤਕਰਤਾ ਨੂੰ ਸਿਵਲ ਹਸਪਤਾਲ ਅਜਨਾਲਾ ਤੋਂ ਆਪਣੇ ਨਾਲ ਲੈ ਗਈ ਸੀ, ਜਿੱਥੇ ਉਸ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਗਈ ਸੀ।