ਭਾਈ ਅੰਮ੍ਰਿਤਪਾਲ ਸਿੰਘ ਦੇ ਦੋ ਕਰੀਬੀ ਸਾਥੀ ਗ੍ਰਿਫਤਾਰ

Rajneet Kaur
2 Min Read

ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ  ਅੰਮ੍ਰਿਤਸਰ ਦਿਹਾਤੀ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪਿੰਡ ਜਲੂਪੁਰ ਖੇੜਾ ਵੀ ਪਹੁੰਚ ਸਕਦੀ ਹੈ। ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਇੱਕ ਨੌਜਵਾਨ ਨਾਲ ਕੁੱਟਮਾਰ ਮਾਮਲੇ ’ਚ ਐਫਆਈਆਰ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

 ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੱਜ ਸਵੇਰੇ ਉਨ੍ਹਾਂ ਦੀ ਜਥੇਬੰਦੀ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ, ਉਸ ਮਾਮਲੇ ਵਿੱਚ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਉਨ੍ਹਾਂ ਦੇ ਪਿੰਡ ਜਲੂਪੁਰ ਖੇੜੇ ਪਹੁੰਚਣ ,ਜਿੱਥੇ ਇਕੱਠੇ ਹੋ ਕੇ ਇਸ ਮਾਮਲੇ ਬਾਰੇ ਸਲਾਹ ਕੀਤੀ ਜਾਵੇਗੀ ਕਿ ਅੱਗੇ ਕੀ ਕਰਨਾ ਹੈ।

 

 

View this post on Instagram

 

- Advertisement -

A post shared by Amritpal Singh (@sandhuamrit1984)

ਮਾਮਲੇ ਵਿੱਚ ਡੀਐਸਪੀ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਬਣਾ ਬਣਾ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਕੱਲ੍ਹ ਤੋਂ ਛਾਪੇਮਾਰੀ ਕਰ ਰਹੀ ਹੈ। ਬੀਤੇ ਕੱਲ੍ਹ ਪੁਲਿਸ ਸ਼ਿਕਾਇਤਕਰਤਾ ਨੂੰ ਸਿਵਲ ਹਸਪਤਾਲ ਅਜਨਾਲਾ ਤੋਂ ਆਪਣੇ ਨਾਲ ਲੈ ਗਈ ਸੀ, ਜਿੱਥੇ ਉਸ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਗਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment