ਨੰਗਲ: ਪੰਜਾਬ ਦੇ ਨੰਗਲ ‘ਚ ਨੈਸ਼ਨਲ ਹਾਈਵੇ ਐਕਸਟੈਂਸ਼ਨ 503 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।
ਹਾਦਸਾ ਸੋਮਵਾਰ ਸਵੇਰੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਦੀ ਬੱਸ ਨਾਲ ਵਾਪਰਿਆ, ਬੱਸ ਨੇ ਪੰਜ ਲੋਕਾਂ ਨੂੰ ਦਰੜ ਦਿੱਤਾ।
ਘਟਨਾ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਆਨੰਦਪੁਰ ਸਾਹਿਬ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। ਜਿਥੇ ਉਨ੍ਹਾਂ ਨੂੰ ਜ਼ਿਲ੍ਹਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਥੇ ਹੀ ਮ੍ਰਿਤਕਾ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।