ਵਾਸ਼ਿੰਗਟਨ ਡੀਸੀ ਵਿੱਚ ਗੋਲੀਬਾਰੀ ਵਿੱਚ ਦੋ ਦੀ ਮੌਤ, ਪੰਜ ਹੋਰ ਜ਼ਖ਼ਮੀ

Rajneet Kaur
2 Min Read

ਨਿਊਜ਼ ਡੈਸਕ: ਅਮਰੀਕਾ ਦੇ ਵਾਸ਼ਿੰਗਟਨ ਡੀਸੀ ਤੋਂ ਐਤਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਰਿਪੋਰਟਾਂ ਅਨੁਸਾਰ ਮੈਟਰੋਪੋਲੀਟਨ ਪੁਲਿਸ ਵਿਭਾਗ ਨੂੰ ਸਵੇਰੇ 3 ਵਜੇ (ਸਥਾਨਿਕ ਸਮੇਂ) ‘ਤੇ ਗੋਲੀਬਾਰੀ ਦੀ ਸੂਚਨਾ ਦਿੱਤੀ ਗਈ। ਇਹ ਘਟਨਾ ਕੈਨੇਡੀ ਰੀਕ੍ਰੀਏਸ਼ਨ ਸੈਂਟਰ ਨੇੜੇ 7ਵੀਂ ਅਤੇ ਪੀ ਸਟਰੀਟ ਨਾਰਥਵੈਸਟ ਦੇ ਚੌਰਾਹੇ ਨੇੜੇ ਦੱਸੀ ਜਾ ਰਹੀ ਹੈ।

ਮੀਡੀਆ ਬ੍ਰੀਫਿੰਗ ਨੂੰ ਸੰਬੋਧਨ ਕਰਦੇ ਹੋਏ, ਮੈਟਰੋਪੋਲੀਟਨ ਪੁਲਿਸ ਦੇ ਕਾਰਜਕਾਰੀ ਸਹਾਇਕ ਮੁਖੀ ਜੈਫਰੀ ਕੈਰੋਲ ਨੇ ਕਿਹਾ ਕਿ ਸਾਰੇ ਪੀੜਤ ਬਾਲਗ ਦੱਸੇ ਗਏ ਹਨ ਅਤੇ ਉਨ੍ਹਾਂ ਨੂੰ ਸਥਾਨਿਕ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਹਾਲਾਂਕਿ ਉਨ੍ਹਾਂ ਦੀ ਹਾਲਤ ਬਾਰੇ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਹ ਸਪੱਸ਼ਟ ਨਹੀਂ ਹੈ ਕਿ ਗੋਲੀਬਾਰੀ ਕਿਸ ਨੇ ਕੀਤੀ ਅਤੇ ਗੋਲੀਬਾਰੀ ਕਿਸ ਕਾਰਨ ਹੋਈ। ਪੁਲਿਸ ਨੇ ਇਸ ਮਾਮਲੇ ਵਿੱਚ ਕਿਸੇ ਵੀ ਗ੍ਰਿਫ਼ਤਾਰੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਨਾਲ ਹੀ, ਕਿਸੇ ਸ਼ੱਕੀ ਦਾ ਨਾਮ ਨਹੀਂ ਲਿਆ ਗਿਆ ਹੈ। ਕੈਰੋਲ ਨੇ ਕਿਹਾ, ‘ਅਸੀਂ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਨਾਲ ਜੁੜੀ ਕੋਈ ਜਾਣਕਾਰੀ ਹੈ ਤਾਂ ਉਹ ਮੈਟਰੋਪੋਲੀਟਨ ਪੁਲਿਸ ਵਿਭਾਗ ਨਾਲ ਸੰਪਰਕ ਕਰਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment