ਸਿੰਘੂ ਬਾਰਡਰ ‘ਤੇ ਡਿਊਟੀ ਦੇ ਰਹੇ 2 ਪੁਲ‌ਿਸ ਅਧਿਕਾਰੀ ਕੋਰੋਨਾ ਪਾਜ਼ਿਟਿਵ

TeamGlobalPunjab
1 Min Read

ਨਵੀਂ ਦਿੱਲੀ : ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਲੱਖਾਂ ਦੀ ਗਿਣਤੀ ‘ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਇਸ ਨੂੰ ਦੇਖਦੇ ਹੋਏ ਦਿੱਲੀ ਪੁਲੀਸ ਵੱਲੋਂ ਵੀ ਵੱਡੀ ਗਿਣਤੀ ਵਿੱਚ ਫੋਰਸ ਤਾਇਨਾਤ ਕੀਤੀ ਗਈ ਹੈ। ਇਨ੍ਹਾਂ ਵਿਚ ਦਿੱਲੀ ਪੁਲੀਸ ਦੇ ਦੋ ਮੁਲਾਜ਼ਮ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ।

ਸਿੰਘੂ ਬਾਰਡਰ ‘ਤੇ ਪੁਲਿਸ ਬਲ ਦੀ ਅਗਵਾਈ ਕਰ ਰਹੇ ਡੀਸੀਪੀ ਅਤੇ ਏਡੀਸੀਪੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆਏ ਹਨ। ਦੋਵਾਂ ਅਧਿਕਾਰੀਆਂ ਨੂੰ ਹਲਕੇ ਲੱਛਣ ਦਿਖਾਈ ਦਿੱਤੇ ਸਨ। ਜਿਸ ਤੋਂ ਬਾਅਦ ਇਨ੍ਹਾਂ ਦਾ ਕੋਵਿਡ-19 ਟੈਸਟ ਕੀਤਾ ਗਿਆ। ਜਿਸ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਕੋਰੋਨਾ ਪੀੜਤ ਹੋਣ ਤੋਂ ਬਾਅਦ ਦੋਵਾਂ ਸੀਨੀਅਰ ਅਧਿਕਾਰੀਆਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਨ੍ਹਾਂ ਦੇ ਸੰਪਰਕ ਵਿੱਚ ਆਏ ਬਾਕੀ ਪੁਲ‌ਿਸ ਮੁਲਾਜ਼ਮਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

Share this Article
Leave a comment