ਹਿਮਾਚਲ ‘ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ, 7 ਜ਼ਖਮੀ

Prabhjot Kaur
1 Min Read

ਊਨਾ: ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਅੰਬ ਵਿੱਚ ਅੱਜ ਸਵੇਰੇ ਢਿੱਗਾਂ ਡਿੱਗਣ ਕਾਰਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ ਸੱਤ ਜ਼ਖ਼ਮੀ ਹੋ ਗਏ। ਇਨ੍ਹਾਂ ‘ਚੋਂ ਤਿੰਨ ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਅੰਬ ‘ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਊਨਾ ਦੇ ਖੇਤਰੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਚਾਰ ਜ਼ਖ਼ਮੀਆਂ ਦਾ ਅੰਬ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਅੰਬ ਦੇ ਮੇਡੀ ਮੇਲੇ ਵਿੱਚ ਪੰਜਾਬ, ਹਰਿਆਣਾ ਤੇ ਹਿਮਾਚਲ ਤੋਂ ਵੱਡੀ ਗਿਣਤੀ ਸ਼ਰਧਾਲੂ ਸਵੇਰੇ ਪੰਜ ਵਜੇ ਚਰਨ ਗੰਗਾ ਵਿੱਚ ਇਸ਼ਨਾਨ ਕਰ ਰਹੇ ਸਨ। ਇਸ ਦੌਰਾਨ ਪਹਾੜੀ ਤੋਂ ਕੁਝ ਪੱਥਰ ਡਿੱਗ ਗਏ ਜਿਸ ਕਾਰਨ 9 ਸ਼ਰਧਾਲੂ ਜ਼ਖਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਅੰਬ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਸ਼ਰਧਾਲੂਆਂ ਨੂੰ ਮ੍ਰਿਤਕ ਐਲਾਨ ਦਿੱਤਾ।

ਹਾਦਸੇ ਸਮੇਂ ਸ਼ਰਧਾਲੂਆਂ ਵਿੱਚ ਭਾਜੜ ਮੱਚ ਗਈ। ਮਰਨ ਵਾਲਿਆਂ ਦੀ ਸ਼ਨਾਖਤ ਬਿੱਲਾ ਪੁੱਤਰ ਕੇਵਲ ਸਿੰਘ ਵਾਸੀ ਫ਼ਰੀਦਕੋਟ ਪੰਜਾਬ ਤੇ ਬਲਵੀਰ ਚੰਦ ਪੁੱਤਰ ਵਤਨਾ ਰਾਮ ਵਾਸੀ ਫ਼ਰੀਦਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment