ਚੰਡੀਗੜ੍ਹ : ਅੰਗੀਠੀ ਦਾ ਧੂੰਆ ਚੜ੍ਹਨ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜੋ ਕਿ ਰਿਸ਼ਤੇ ਵਿਚ ਫੁੱਫੜ ਤੇ ਭਤੀਜਾ ਲੱਗਦੇ ਸਨ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਮਾਛੀਵਾੜਾ ਦੇ ਪਿੰਡ ਭੱਟੀਆਂ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਇੱਕ ਕੈਂਟਰ ਦੇ ਕੈਬਿਨ ਵਿੱਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਸ਼ੱਕੀ ਹਾਲਤ ਵਿੱਚ ਮਿਲੀਆਂ। ਕੈਬਿਨ ਵਿੱਚ ਲਾਸ਼ਾਂ ਦੇ ਨੇੜੇ ਇਕ ਅੰਗੀਠੀ ਵੀ ਮਿਲੀ, ਜਿਸ ਤੋਂ ਨਿਕਲਣ ਵਾਲੀ ਜ਼ਹਿਰੀਲੀ ਗੈਸ ਉਨ੍ਹਾਂ ਨੂੰ ਇਨ੍ਹੀ ਚੜ ਗਈ ਕਿ ਸ਼ਾਇਦ ਦੋਵਾਂ ਨੂੰ ਦਰਵਾਜ਼ਾ ਖੋਲ੍ਹਣ ਦਾ ਮੌਕਾ ਵੀ ਨਹੀਂ ਮਿਲਿਆ।
ਫੈਕਟਰੀ ਦੇ ਸੁਰੱਖਿਆ ਸੁਪਰਵਾਈਜ਼ਰ ਨੇ ਦੱਸਿਆ ਕਿ ਕੈਂਟਰ 5 ਜਨਵਰੀ ਨੂੰ ਫੈਕਟਰੀ ਵਿੱਚ ਰਿਫਾਇੰਡ ਤੇਲ ਲੈਣ ਲਈ ਆਇਆ ਸੀ। ਡਰਾਈਵਰ ਦਾ ਨਾਮ ਛੋਟੂ ਹੈ, ਜੋ ਕਿ ਪਿੰਡ ਡੂੰਗਰਾਂਵਾਲਾ, ਤਹਿਸੀਲ ਖੇੜਾਗੜ੍ਹ (ਯੂਪੀ) ਦਾ ਰਹਿਣ ਵਾਲਾ ਸੀ। ਉਸਦੇ ਸਾਥੀ ਦਾ ਨਾਮ ਸ਼੍ਰੀ ਭਗਵਾਨ ਹੈ, ਜੋ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਦੇ ਮਹਿਤਾ ਪਿੰਡ ਦਾ ਰਹਿਣ ਵਾਲਾ ਸੀ।
ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਪ੍ਰਬੰਧਕਾਂ ਅਨੁਸਾਰ, ਇਹ ਦੋਵੇਂ ਨੌਜਵਾਨ ਖਾਣਾ ਖਾਣ ਤੋਂ ਬਾਅਦ ਕੈਂਟਰ ਦੇ ਕੈਬਿਨ ਵਿੱਚ ਸੌਂ ਗਏ ਸਨ ਅਤੇ ਠੰਡ ਤੋਂ ਬਚਾਉਣ ਲਈ ਉਨ੍ਹਾਂ ਨੇ ਕੋਲਾ ਪਾ ਕੇ ਅੰਗੀਠੀ ਜਗਾਈ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੰਗੀਠੀ ਵਿੱਚੋਂ ਨਿਕਲਣ ਵਾਲੀ ਗੈਸ ਕਾਰਨ ਦਮ ਘੁੱਟਣ ਨਾਲ ਉਨ੍ਹਾਂ ਦੋਵਾਂ ਦੀ ਮੌਤ ਹੋ ਗਈ। ਇੱਕ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਏਗੀ।
ਜਾਣਕਾਰੀ ਅਨੁਸਾਰ ਮ੍ਰਿਤਕ ਸ੍ਰੀ ਭਗਵਾਨ ਜਿਸ ਦਾ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ। ਦੂਸਰਾ ਮ੍ਰਿਤਕ ਛੋਟੂ, ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਾਲਾ ਇਕਲੌਤਾ ਵਿਕਅਤੀ ਸੀ, ਕਿਉਂਕਿ ਉਸਦੇ ਪਿਤਾ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ ਤੇ ਪਤਨੀ ਤੋਂ ਇਲਾਵਾ 2 ਛੋਟੇ-ਛੋਟੇ ਬੱਚੇ ਹਨ। ਪੁਲਿਸ ਦੇ ਅਨੁਸਾਰ, ਦੋਵਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਲਾਸ਼ਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

