ਪਾਣੀ ਦੇਖਣ ਗਏ ਦੋ ਨਾਬਾਲਿਗ ਚਚੇਰੇ ਭਰਾ ਨਾਲੇ ‘ਚ ਰੁੜ੍ਹੇ,ਦੋਹਾਂ ਦੀਆਂ ਲਾਸ਼ਾਂ ਬਰਾਮਦ

Rajneet Kaur
2 Min Read

ਗੁਰਦਾਸਪੁਰ: ਪੰਜਾਬ ਦੇ 8 ਜ਼ਿਲ੍ਹੇ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ। ਬਿਆਸ ਦਰਿਆ ‘ਚ ਵਧੇ ਪਾਣੀ ਨੂੰ ਦੇਖਣ ਗਏ ਕਸਬਾ ਸ਼੍ਰੀ ਹਰਗੋਬਿੰਦਪੁਰ ਦੇ ਨੇੜਲੇ ਪਿੰਡ ਧੀਰੋਵਾਲ ਦੇ  ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਦੋਹਾਂ ਬੱਚਿਆਂ ਦੀ ਮੌਤ ਨਾਲ ਇਲਾਕੇ ‘ਚ ਸੋਗ ਦੀ ਲਹਿਰ ਪਸਰ ਗਈ ਹੈ।  ਮਿਲੀ ਜਾਣਕਾਰੀ ਅਨੁਸਾਰ ਦੋਵੇਂ ਆਪਸ ‘ਚ ਚਾਚੇ ਤਾਏ ਦੇ ਪੁੱਤਰ ਲੱਗਦੇ ਹਨ। ਡੀਐਸਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕਕੜ ਨੇ ਦੱਸਿਆ ਕਿ ਦੋਵੇਂ ਚਚੇਰੇ ਭਰਾ ਬੁੱਧਵਾਰ ਦੁਪਹਿਰ ਵੇਲੇ ਬਿਆਸ ਦਰਿਆ ਦੇ ਵਧੇ ਪਾਣੀ ਨੂੰ ਦੇਖਣ ਲਈ ਗੁਰਦੁਆਰਾ ਭਾਈ ਮੰਝ ਸਾਹਿਬ ਨਜ਼ਦੀਕ ਲੰਘਦੀ ਡਰੇਨ ਵੱਲ ਗਏ ਸਨ।  ਦੇਰ ਸ਼ਾਮ ਜਦ ਦੋਵੇਂ ਭਰਾ ਘਰ ਨਾ ਪਹੁੰਚੇ ਤਾਂ ਉਹਨਾਂ ਦੇ ਮਾਪਿਆਂ ਨੇ ਪੁਲਿਸ ਨੂੰ ਸੂਚਿਤ ਕੀਤਾ।ਘਟਨਾ ਦੀ ਜਾਣਕਾਰੀ ਦਿੰਦਿਆਂ DSP ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਜਸਕਰਨ ਸਿੰਘ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਦਿਲਪ੍ਰੀਤ ਸਿੰਘ ਨੌਵੀਂ ਜਮਾਤ ਦਾ ਵਿਦਿਆਰਥੀ ਸੀ। ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲਾ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment