ਦੋ ਮਹੀਨਿਆਂ ਬਾਅਦ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਕੀਤੀ ਸ਼ੁਰੂ

Rajneet Kaur
2 Min Read

ਨਿਊਜ਼ ਡੈਸਕ: ਲਗਭਗ 2 ਮਹੀਨਿਆਂ ਬਾਅਦ, ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਬਹਾਲ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਕੈਨੇਡਾ ਤੋਂ ਲੋਕ ਭਾਰਤ ਆ ਸਕਣਗੇ। ਇਸ ਸਬੰਧੀ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਨੇ ਕਿਹਾ ਕਿ ਹੁਣ ਕੈਨੇਡਾ ਸਥਿਤ ਭਾਰਤੀ ਦੂਤਾਵਾਸ ਅਤੇ ਉਸ ਵਿੱਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖ਼ਤਰਾ ਘੱਟ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਕੁੜੱਤਣ ਆ ਗਈ ਸੀ। ਇਸ ਤੋਂ ਪੈਦਾ ਹੋਏ ਕੂਟਨੀਤਕ ਵਿਵਾਦ ਦੇ ਵਿਚਕਾਰ ਭਾਰਤ ਨੇ 21 ਸਤੰਬਰ ਨੂੰ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ।

ਇੱਕ ਸਵਾਲ ਦੇ ਜਵਾਬ ਵਿੱਚ ਡਾ. ਐਸ ਜੈਸ਼ੰਕਰ ਨੇ ਕਿਹਾ ਕਿ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਇਸ ਦਾ ਜੀ-20 ਮੀਟਿੰਗ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕੈਨੇਡਾ ਵਿੱਚ ਬਣੀ ਸਥਿਤੀ ਵਿੱਚ ਭਾਰਤੀ ਡਿਪਲੋਮੈਟਾਂ ਲਈ ਕੰਮ ਕਰਨਾ ਔਖਾ ਸੀ, ਇਸ ਲਈ ਭਾਰਤ ਸਰਕਾਰ ਨੂੰ ਸਖ਼ਤ ਫੈਸਲੇ ਲੈਣੇ ਪਏ। ਪਰ ਹੁਣ ਸਥਿਤੀ ਸੁਧਰ ਰਹੀ ਹੈ। ਉਸ ਤੋਂ ਬਾਅਦ, ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨਾਂ ਲਈ ਈ-ਵੀਜ਼ਾ ਸੇਵਾ ਸ਼ੁਰੂ ਕੀਤੀ ਹੈ। ਇਹ ਸਹੂਲਤ 22 ਨਵੰਬਰ ਤੋਂ ਸਾਰੇ ਕੈਨੇਡੀਅਨ ਨਾਗਰਿਕਾਂ ਲਈ ਬਹਾਲ ਕਰ ਦਿੱਤੀ ਗਈ ਹੈ। ਇਹ ਉਹਨਾਂ ਲਈ ਹੈ ਜੋ ਨਿਯਮਤ ਜਾਂ ਸਾਧਾਰਨ ਪਾਸਪੋਰਟ ਧਾਰਕ ਹਨ, ਦੂਜੀ ਸ਼੍ਰੇਣੀ ਦੇ ਲੋਕਾਂ ਲਈ ਉਹਨਾਂ ਨੂੰ ਭੌਤਿਕ ਅਰਥਾਤ ਕਾਗਜ਼ੀ ਵੀਜ਼ਾ ਲਈ ਅਰਜ਼ੀ ਦੇਣੀ ਪਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment