ਚੰਡੀਗੜ੍ਹ ਵਿੱਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 15

TeamGlobalPunjab
1 Min Read

ਚੰਡੀਗੜ੍ਹ : ਚੰਡੀਗੜ੍ਹ ਵਿੱਚ ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਦੇ ਸੰਕਰਮਿਤ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਵਿੱਚ ਹੀ ਅੱਜ ਰਾਜਧਾਨੀ ਚੰਡੀਗੜ੍ਹ ਵਿੱਚ ਕੋਰੋਨਾ ਦੇ ਦੋ ਹੋਰ ਸੰਕਰਮਿਤ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਚੰਡੀਗੜ੍ਹ ਵਿੱਚ ਕੋਰੋਨਾ ਦੇ ਸੰਕਰਮਿਤ ਮਾਮਿਲਆਂ ਦੀ ਗਿਣਤੀ ਵੱਧ ਕੇ 15 ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਨਵਾਂਗਾਓ ਦੇ ਕੋਰੋਨਾ ਨਾਲ ਪੀੜਤ ਮਰੀਜ਼ ਦੇ ਸੰਪਰਕ ਵਿੱਚ ਆਉਣ ਨਾਲ ਇੱਕ 31 ਸਾਲ ਦੇ ਵਿਅਕਤੀ ਵਿੱਚ ਕੋਰੋਨਾ  ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਕੈਨੇਡਾ ਤੋਂ ਆਏ ਕੋਰੋਨਾ ਨਾਲ ਪੀੜਤ ਮਰੀਜ਼ ਦੇ ਸੰਪਰਕ ਵਿੱਚ ਆਉਣ ਨਾਲ ਇੱਕ ਹੋਰ 40 ਸਾਲ ਦੇ ਵਿਅਕਤੀ ਵਿੱਚ ਕੋਰੋਨਾ ਦੇ ਲੱਛਣਾਂ ਦੀ ਪੁਸ਼ਟੀ ਹੋਈ ਹੈ।

ਦੱਸ ਦਈਏ ਕਿ ਬੀਤੇ ਸੋਮਵਾਰ ਸਵੇਰੇ ਜ਼ਿਲ੍ਹਾ ਮੁਹਾਲੀ ਦੇ ਨਵਾਂਗਾਓ ਵਿੱਚ ਇੱਕ 65 ਸਾਲ ਦਾ ਬਜ਼ੁਰਗ ਕੋਰੋਨਾ ਸੰਕਰਮਿਤ ਪਾਇਆ ਗਿਆ ਸੀ। ਪੀੜਤ ਵਿਅਕਤੀ ਦਾ ਪੀਜੀਆਈ (ਚੰਡੀਗੜ੍ਹ) ਵਿਖੇ ਇਲਾਜ ਚੱਲ ਰਿਹਾ ਹੈ।ਬਜ਼ੁਰਗਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਪੀਜੀਆਈ ਤੇ ਚੰਡੀਗੜ੍ਹ ਸੈਕਟਰ-16 ਸਥਿਤ ਜੀਐਮਐਸਐਚ ਪ੍ਰਸਾਸ਼ਨ ਵੀ ਹਰਕਤ ਵਿੱਚ ਆ ਗਿਆ ਸੀ ਕਿਉਂਕਿ ਉਕਤ ਬਜ਼ੁਰਗ ਵਿੱਚ ਪਹਿਲਾਂ ਕੋਰੋਨਾ ਦੇ ਲੱਛਣ ਨਹੀਂ ਪਾਏ ਗਏ ਸਨ।

Share this Article
Leave a comment