ਸੰਗਰੂਰ ‘ਚ ਦੋ ਅਤੇ ਜਲੰਧਰ ‘ਚ ਇੱਕ ਹੋਰ ਕੋਰੋਨਾ ਪੀੜਤ ਮਰੀਜ਼ ਨੇ ਤੋੜਿਆ ਦਮ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ‘ਚ ਹੀ ਅੱਜ ਜ਼ਿਲ੍ਹਾ ਸੰਗਰੂਰ ‘ਚ ਕੋਰੋਨਾ ਨੇ ਦੋ ਹੋਰ ਜਾਨਾਂ ਲੈ ਲਈਆਂ ਹਨ। ਧੂਰੀ ਦੀ ਕੋਰੋਨਾ ਪੀੜਤ 44 ਸਾਲਾ ਹਰਪ੍ਰੀਤ ਸ਼ਰਮਾ ਜੋ ਸੀ.ਐਮ.ਸੀ ਲੁਧਿਆਣਾ ਵਿਖੇ ਦਾਖਲ ਸੀ ਅਤੇ ਮਲੇਰਕੋਟਲਾ ਦਾ 60 ਸਾਲਾ ਅਜਦਰ ਹੁਸੈਨ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਸੀ, ਦੋਨਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ। ਇਸ ਨਾਲ ਜ਼ਿਲ੍ਹੇ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 33 ਤੱਕ ਪਹੁੰਚ ਗਿਆ ਹੈ। ਸ਼ਹਿਰ ‘ਚ ਅਜੇ ਵੀ ਕੋਰੋਨਾ 219 ਐਕਟਿਵ ਮਾਮਲੇ ਹਨ।

ਇਸ ਦੇ ਨਾਲ ਹੀ ਮਹਾਂਨਗਰ ਜਲੰਧਰ ‘ਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਕਾਰਨ ਜਿੱਥੇ ਇੱਕ ਮਰੀਜ਼ ਦੀ ਮੌਤ ਹੋ ਗਈ ਉਥੇ ਹੀ 23 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ 52 ਸਾਲਾ ਵਿਅਕਤੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 72 ਤੱਕ ਪਹੁੰਚ ਗਿਆ ਹੈ। ਸ਼ਹਿਰ ‘ਚ ਹੁਣ ਤੱਕ ਕੋਰੋਨਾ ਦੇ 2732 ਮਾਮਲੇ ਸਾਹਮਣੇ ਆ ਚੁੱਕੇ ਹਨ।

ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ ਕੋਰੋਨਾ ਦੇ 19970 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 501 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। 13000 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਜਦਕਿ ਜ਼ਿਲ੍ਹੇ ‘ਚ 6264 ਮਾਮਲੇ ਅਜੇ ਵੀ ਸਰਗਰਮ ਹਨ।

Share this Article
Leave a comment