ਨਿਊਜ਼ ਡੈਸਕ: ਨਵੀਂ ਮੁੰਬਈ ਦੇ ਪਨਵੇਲ ਸਥਿਤ ਸਲਮਾਨ ਖਾਨ ਦੇ ਫਾਰਮ ਹਾਊਸ ‘ਚ ਦੋ ਲੋਕਾਂ ਨੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਪੁਲਿਸ ਮੁਤਾਬਕ, ਘਟਨਾ ਦੇ ਸਮੇਂ ਸਲਮਾਨ ਫਾਰਮ ਹਾਊਸ ‘ਚ ਮੌਜੂਦ ਨਹੀਂ ਸਨ। ਜਾਣਕਾਰੀ ਮੁਤਾਬਕ ਵੀਰਵਾਰ ਸ਼ਾਮ ਕਰੀਬ 4 ਵਜੇ ਦੋ ਅਣਪਛਾਤੇ ਵਿਅਕਤੀ ਸਲਮਾਨ ਖਾਨ ਦੇ ਘਰ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।
ਉਨ੍ਹਾਂ ਨੂੰ ਫਾਰਮ ਹਾਊਸ ‘ਚ ਦਾਖਲ ਹੁੰਦੇ ਦੇਖ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਜਿਸ ਤੋਂ ਬਾਅਦ ਫਾਰਮ ਹਾਊਸ ਦੇ ਮੈਨੇਜਰ ਨੂੰ ਵੀ ਬੁਲਾਇਆ ਗਿਆ। ਜਦੋਂ ਪੁੱਛਗਿੱਛ ਕੀਤੀ ਗਈ ਤਾਂ ਦੋਵੇਂ ਵਿਅਕਤੀ ਆਪਣੇ ਆਪ ਨੂੰ ਸਲਮਾਨ ਖਾਨ ਦੇ ਪ੍ਰਸ਼ੰਸਕ ਦੱਸ ਰਹੇ ਸਨ। ਇਸ ਦੇ ਬਾਵਜੂਦ ਸੁਰੱਖਿਆ ਗਾਰਡਾਂ ਨੇ ਉਨ੍ਹਾਂ ਦੀ ਗੱਲ ‘ਤੇ ਵਿਸ਼ਵਾਸ ਨਹੀਂ ਕੀਤਾ ਅਤੇ ਪੁਲਿਸ ਨੂੰ ਬੁਲਾਇਆ। ਗਾਰਡ ਨੇ ਦੋਵਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਕੰਡਿਆਲੀ ਤਾਰ ਤੋੜ ਕੇ ਅੰਦਰ ਵੜਨ ਦੀ ਕੋਸ਼ਿਸ਼ ਕਰ ਰਹੇ ਸਨ।
ਉੱਥੇ ਹੀ ਦੂਜੇ ਪਾਸੇ ਇਹ ਖੁਲਾਸਾ ਵੀ ਹੋਇਆ ਹੈ ਕਿ ਦੋਵਾਂ ਵਿਅਕਤੀਆਂ ਕੋਲੋਂ ਮਿਲੇ ਆਧਾਰ ਕਾਰਡ ਨਕਲੀ ਹਨ। ਦੋਵਾਂ ਦੀ ਪਛਾਣ ਅਜੇਸ਼ ਕੁਮਾਰ ਗਿੱਲ ਅਤੇ ਗੁਰਸੇਵਕ ਸਿੰਘ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਦੇ ਪੰਜਾਬ ਅਤੇ ਰਾਜਸਥਾਨ ਤੋਂ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਲਈ ਇਹ ਮਾਮਲਾ ਕਾਫੀ ਸ਼ੱਕੀ ਹੈ। ਫਿਲਹਾਲ ਇਹਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।