ਬਠਿੰਡਾ : ਇੰਨੀ ਦਿਨੀਂ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨਾਲ ਮਿਲ ਕੇ ਨਸ਼ੇ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ। ਇਹ ਦੀ ਤਾਜਾ ਮਿਸਾਲ ਬਠਿੰਡਾ ਵਿੱਚ ਦੇਖਣ ਨੂੰ ਮਿਲੀ ਜਿੱਥੇ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਕੁਝ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਮੁਤਾਬਿਕ ਬਠਿੰਡਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਦੋ ਵਿਅਕਤੀਆਂ ਨੂੰ 350 ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸਥਾਨਕ ਐਸਆਈ ਜਸਵੀਰ ਸਿੰਘ ਮੁਤਾਬਿਕ ਗੁਪਤ ਸੂਚਨਾ ਦੇ ਅਧਾਰ ‘ਤੇ ਉਨ੍ਹਾਂ ਵੱਲੋਂ ਇਹ ਕਾਰਵਾਈ ਕੀਤੀ ਗਈ ਅਤੇ ਇਸ ਦੌਰਾਨ ਰਾਹੁਲ ਕੁਮਾਰ ਵਾਸੀ ਬਠਿੰਡਾ ਜਨਤਾ ਨਗਰ ਅਤੇ ਸੁਰਜੀਤ ਸਿੰਘ ਵਾਸੀ ਬੁਰਜ ਸੇਮਾਂ ਤੋਂ ਇਹ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੋਤਵਾਲੀ ਪੁਲਿਸ ਸਟੇਸ਼ਨ ਅੰਦਰ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।