ਲੇਹ ਲੱਦਾਖ ‘ਚ ਸ਼ਹੀਦ ਹੋਏ ਦੋ ਪੰਜਾਬੀ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਅੱਜ ਪੁੱਜਣਗੀਆਂ ਘਰ

TeamGlobalPunjab
2 Min Read

ਚੰਡੀਗੜ੍ਹ : ਲੇਹ ਲੱਦਾਖ ਦੇ ਸਿਆਚਿਨ ਖੇਤਰ ਵਿੱਚ ਸਰਹੱਦ ਦੀ ਰਾਖੀ ਕਰ ਰਹੇ 21ਵੀਂ ਪੰਜਾਬ ਬਟਾਲੀਅਨ ਦੇ 6 ਜਵਾਨ ਬਰਫ਼ ਹੇਠਾਂ ਦੱਬ ਗਏ। ਬਰਫ਼ ਹੇਠਾਂ ਆਏ ਇਨ੍ਹਾਂ ਜਵਾਨਾਂ ਚੋਂ ਦੋ ਸ਼ਹੀਦ ਹੋ ਗਏ, ਇਹ ਦੋਵੇਂ ਸ਼ਹੀਦ ਪੰਜਾਬ ਦੇ ਰਹਿਣ ਵਾਲੇ ਸਨ। ਅੱਜ ਦੋਵਾਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਜੱਦੀ ਪਿੰਡ ਪਹੁੰਚਣਗੀਆਂ ਅਤੇ ਸਰਕਾਰੀ ਸਨਮਾਨਾਂ ਨਾਲ ਸ਼ਹੀਦਾਂ ਦਾ ਸਸਕਾਰ ਕੀਤਾ ਜਾਵੇਗਾ।

ਬੋਹਾ ਹਲਕੇ ਦੇ ਪਿੰਡ ਹਾਕਮਵਾਲਾ ਦਾ ਜਵਾਨ ਪ੍ਰਭਜੀਤ ਸਿੰਘ ਅਤੇ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ ਅਮਰਦੀਪ ਸਿੰਘ ਸ਼ਾਮਲ ਹੈ। ਪ੍ਰਭਜੀਤ ਸਿੰਘ ਤਿੰਨ ਸਾਲ ਪਹਿਲਾਂ ਹੀ ਪੜ੍ਹਾਈ ਮੁਕੰਮਲ ਕਰਕੇ 21 ਪੰਜਾਬ ਬਟਾਲੀਅਨ ਵਿਚ ਭਰਤੀ ਹੋਇਆ ਸੀ ਅਤੇ ਇਸ ਵੇਲੇ ਉਹ ਸਿਆਚਿਨ ਵਿਚ ਤਾਇਨਾਤ ਸੀ। ਅਮਰਦੀਪ ਸਿੰਘ ਦੀ ਸ਼ਹੀਦੀ ਦੀ ਖਬਰ ਸੁਣ ਕੇ ਪਿੰਡ ਕਰਮਗੜ੍ਹ ਵਿੱਚ ਸੋਗ ਦੀ ਲਹਿਰ ਫੈਲ ਗਈ। ਦੋਵਾਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਹੁੰਚਣਗੀਆਂ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਐਕਸਗ੍ਰੇਸ਼ੀਆ ਮੁਆਵਜ਼ਾ ਦੇਣ ਅਤੇ ਪਰਿਵਾਰ ਦੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪਣੀ ਜਾਨ ਜੋਖ਼ਿਮ ਵਿੱਚ ਪਾ ਕੇ ਮੁਲਕ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਉਨ੍ਹਾਂ ਦੀ ਸਮਰਪਿਤ ਭਾਵਨਾ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਸਮਰਪਣ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ।

Share this Article
Leave a comment