ਕਸ਼ਮੀਰ ਵਿੱਚ ਪੰਜਾਬ ਦੇ ਦੋ ਜਵਾਨ ਹੋਏ ਸ਼ਹੀਦ, ਪਿੰਡਾਂ ‘ਚ ਸੋਗ ਦੀ ਲਹਿਰ

Global Team
3 Min Read

ਨਿਊਜ਼ ਡੈਸਕ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਜੰਗਲ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਫਤਿਹਗੜ੍ਹ ਸਾਹਿਬ ਦੇ ਪਿੰਡ ਬਦੀਨਪੁਰ ਦੇ 26 ਸਾਲਾ ਸਿਪਾਹੀ ਹਰਮਿੰਦਰ ਸਿੰਘ ਅਤੇ ਖੰਨਾ ਦੇ ਪਿੰਡ ਮਨੂਪੁਰ ਦੇ 28 ਸਾਲਾ ਲਾਂਸ ਨਾਇਕ ਪ੍ਰਿਤਪਾਲ ਸਿੰਘ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਕੁਲਗਾਮ ਜਿਲ੍ਹੇ ਦੇ ਅਖਲ ਜੰਗਲ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਦੋਵੇਂ ਜਵਾਨ ਸ਼ਹੀਦ ਹੋਏ ਹਨ। ਦੋਵੇਂ ਹੀ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਨਾਲ ਸੰਬੰਧਿਤ ਹਨ। ਰੱਖੜੀ ਤੋਂ ਠੀਕ ਪਹਿਲਾਂ ਆਈ ਇਸ ਖ਼ਬਰ ਨੇ ਦੋਵਾਂ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪ੍ਰਿਤਪਾਲ ਸਿੰਘ ਦੇ ਵਿਆਹ ਨੂੰ ਸਿਰਫ਼ 11 ਮਹੀਨੇ ਹੋਏ ਸਨ। ਉਸਦੀ ਪਤਨੀ ਰੱਖੜੀ ‘ਤੇ ਘਰ ਵਿੱਚ ਇੱਕ ਤਿਉਹਾਰ ਮਨਾਉਣ ਦੀ ਉਮੀਦ ਕਰ ਰਹੀ ਸੀ। ਉਥੇ ਹੀ ਹਰਮਿੰਦਰ ਸਿੰਘ ਦੀ ਮਾਂ ਅਤੇ ਭੈਣਾਂ ਉਸਦੀ ਸੁਰੱਖਿਅਤ ਵਾਪਸੀ ਦੀ ਉਡੀਕ ਕਰ ਰਹੀਆਂ ਸਨ।

ਜੰਮੂ-ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਖੇਤਰ ਵਿੱਚ ਚੱਲ ਰਿਹਾ ਮੁਕਾਬਲਾ ਘਾਟੀ ਦੇ ਸਭ ਤੋਂ ਲੰਬੇ ਅੱਤਵਾਦ ਵਿਰੋਧੀ ਕਾਰਜਾਂ ਵਿੱਚੋਂ ਇੱਕ ਹੈ। 1 ਅਗਸਤ ਤੋਂ ਸ਼ੁਰੂ ਹੋਏ ਇਸ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ। ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਅਖਲ ਦੇ ਇੱਕ ਜੰਗਲੀ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਖੋਜ ਮੁਹਿੰਮ ਸ਼ੁਰੂ ਕੀਤੀ ਸੀ।

Share This Article
Leave a Comment