ਅਮਰੀਕਾ-ਕੈਨੇਡਾ ਸਰਹੱਦ ‘ਤੇ ਦੋ ਪੰਜਾਬੀ ਮੂਲ ਦੇ ਵਿਅਕਤੀ ਗ੍ਰਿਫ਼ਤਾਰ, ਪੜ੍ਹੋ ਕੀ ਹੈ ਪੂਰਾ ਮਾਮਲਾ

Global Team
2 Min Read

ਨਿਊਜ਼ ਡੈਸਕ : ਯੂਨਾਈਟਿਡ ਸਟੇਟਸ ਆਫ ਅਮਰੀਕਾ ਤੋਂ ਬਲੂ ਵਾਟਰ ਬ੍ਰਿਜ ਪੋਰਟ ਆਫ ਐਂਟਰੀ ‘ਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਇੱਕ ਕਮਰਸ਼ੀਅਲ ਟਰੱਕ ਵਿੱਚੋਂ ਭਾਰੀ ਮਾਤਰਾ ਵਿੱਚ ਕੋਕੀਨ ਬਰਾਮਦ ਕੀਤੀ ਹੈ। ਸੀਬੀਐਸਏ ਨੇ ਜਾਂਚ ਤੋਂ ਬਾਅਦ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨੋਂ ਗ੍ਰਿਫ਼ਤਾਰ ਸ਼ੱਕੀਆਂ ਸਰਕਾਰਵੀਰ ਸਿੰਘ ਅਤੇ ਚਮਕੌਰ ਸਿੰਘ ਨੂੰ ਪੁੱਛਗਿੱਛ ਕਰਨ ਤੋਂ ਬਾਅਦ ਸੀਬੀਐਸਏ ਨੇ ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਕੈਨੇਡਾ ਬਾਰਡਰ ਸਿਕਿਓਰਿਟੀ ਏਜੰਸੀ ਨੇ ਇਕ ਬਿਆਨ ‘ਚ ਦੱਸਿਆ ਕਿ 19 ਫਰਵਰੀ ਨੂੰ ਅਮਰੀਕਾ-ਕੈਨੇਡਾ ਸਰਹੱਦ ‘ਤੇ ਇੱਕ ਵਪਾਰਕ ਟਰੱਕ ਨੂੰ ਰੋਕਿਆ ਗਿਆ ਅਤੇ ਉਸਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ,ਟਰੱਕ ਵਿੱਚੋਂ 111.40 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸੀਬੀਐਸਏ ਅਧਿਕਾਰੀਆਂ ਨੇ ਦੱਸਿਆ ਕੋਕੀਨ ਨੂੰ ਇੱਕ ਵਪਾਰਕ ਟਰੱਕ ਵਿੱਚ ਮਾਲ ਦੇ ਨਾਲ ਗੱਤੇ ਦੇ ਡੱਬਿਆਂ ਵਿੱਚ ਪੈਕ ਕੀਤਾ ਗਿਆ ਸੀ। ਕਿਸੇ ਤਰਾਂ ਦੇ ਸ਼ੱਕ ਤੋਂ ਬਚਣ ਲਈ ਡੱਬਿਆਂ ਨੂੰ ਹੋਰ ਚੀਜ਼ਾਂ ਦੇ ਨਾਲ ਰੱਖਿਆ ਗਿਆ ਸੀ। ਪਰ ਬਾਰੀਕੀ ਨਾਲ ਕੀਤੀ ਜਾਂਚ ਕਾਰਨ ਪੁਲਿਸ ਨੂੰ ਕੋਕੀਨ ਵਾਲੇ ਡੱਬਿਆਂ ਦਾ ਪਤਾ ਲੱਗਿਆ।

ਜਾਣਕਾਰੀ ਦਿੰਦਿਆਂ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਦੋਸ਼ੀਆਂ ਨੂੰ 2 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ । ਉਨ੍ਹਾਂ ਵਿਰੁੱਧ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਕੇਸ ਦਾਇਰ ਕੀਤਾ ਗਿਆ ਹੈ, ਜਿੱਥੇ ਇਸ ਸਮੇਂ ਕੇਸ ਦੀ ਸੁਣਵਾਈ ਚੱਲ ਰਹੀ ਹੈ। ਦੋਵਾਂ ਦੋਸ਼ੀਆਂ ‘ਤੇ ਨਿਯੰਤਰਿਤ ਡਰੱਗਜ਼ ਐਂਡ ਸਬਸਟੈਂਸ ਐਕਟ ਦੇ ਤਹਿਤ ਕੋਕੀਨ ਆਯਾਤ ਕਰਨ ਅਤੇ ਤਸਕਰੀ ਦੇ ਉਦੇਸ਼ ਲਈ ਕੋਕੀਨ ਰੱਖਣ ਦੇ ਦੋਸ਼ ਲੱਗੇ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment