ਨਿਊਜ਼ ਡੈਸਕ: ਕੈਨੇਡਾ ਚ ਆਏ ਦਿਨ ਪੰਜਾਬੀਆਂ ਦੇ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਥੇ ਨੌਜਵਾਨ ਪੀੜੀ ਵਿਦੇਸ਼ਾਂ ਵਲ ਦੌੜ ਰਹੀ ਹੈ ਉਥੇ ਹੀ ਵਿਦੇਸ਼ਾਂ ਤੋਂ ਉਨ੍ਹਾਂ ਦੀਆਂ ਮੰਦਭਾਗੀਆਂ ਖਬਰਾਂ ਆ ਰਹੀਆਂ ਹਨ।ਹੁਣ ਕੈਨੇਡਾ ਤੋਂ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਦੀ ਖਬਰ ਨੇ ਦਿਲ ਝੰਜੋੜ ਕੇ ਰਖ ਦਿਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਅਮਲੋਹ ਦੇ ਪਿੰਡ ਸਲਾਣੀ ਦੇ ਰਹਿਣ ਵਾਲੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ (31) ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਹਰਪ੍ਰੀਤ ਸਿੰਘ ਪੀ. ਐੱਚ. ਡੀ. ਦੀ ਪੜ੍ਹਾਈ ਪੂਰੀ ਕਰਨ ਮਗਰੋਂ ਪੀ. ਆਰ. ਹੋ ਕੇ 22 ਜੂਨ 2023 ਨੂੰ ਕੈਨੇਡਾ ਗਿਆ ਸੀ। ਉਹ ਉੱਥੇ ਆਪਣੇ ਛੋਟੇ ਭਰਾ ਲਵਪ੍ਰੀਤ ਸਿੰਘ ਕੋਲ ਐਲਬਰਟਾ ‘ਚ ਰਹਿ ਰਿਹਾ ਸੀ। ਉੱਥੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ। ਹਰਪੀਤ ਸਿੰਘ ਦਾ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਹਰਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਅੰਦਰ ਸੋਗ ਦੀ ਲਹਿਰ ਪਸਰ ਗਈ ਹੈ। ਨੌਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਇਸ ਦੇ ਨਾਲ ਹੀ ਇਕ ਸਮਾਣਾ ਦੇ ਪਿੰਡ ਕਕਰਾਲਾ ਭਾਈਕਾ ਦਾ ਰਹਿਣ ਵਾਲੇ ਸੁਰਿੰਦਰ ਸਿੰਘ ਗਿੱਲ ਦੀ ਵੀ ਕੈਨੇਡਾ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ ਸਾਲ ਪੜ੍ਹਾਈ ਲਈ ਕੈਨੇਡਾ ਗਿਆ ਸੀ। ਫਿਲਹਾਲ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
ਦੱਸ ਦੇਈਏ ਕਿ ਕੈਨੇਡਾ ਚ ਪੰਜਾਬ ਦੇ ਨੌਜਵਾਨਾਂ ਨੂੰ ਦਿਲ ਦਾ ਦੌਰਾ ਪੈਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪਹਿਲਾਂ ਸਿਰਫ਼ ਮੁੰਡਿਆਂ ਨੂੰ ਹਾਰਟ ਅਟੈਕ ਹੋਣ ਦੀਆਂ ਰਿਪੋਰਟ ਮਿਲਦੀਆਂ ਸੀ, ਪਰ ਬੀਤੇ ਦਿਨੀਂ ਇੱਕ ਕੁੜੀ ਦੀ ਵੀ ਇਸੇ ਤਰ੍ਹਾਂ ਮੌਤ ਹੋ ਗਈ। ਜੇਕਰ ਤਾਜ਼ਾ ਮਾਮਲਿਆਂ ਦੀ ਗੱਲ ਕਰੀਏ ਤਾਂ ਅਜੇ ਬੀਤੇ ਦਿਨੀ ਹੀ ਐਡਮਿੰਟਨ ਵਿੱਚ ਰਹਿੰਦੇ 32 ਸਾਲ ਦੇ ਹਨਦੀਪ ਸਿੰਘ ਹਨੀ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਫਤਿਹਗੜ੍ਹ ਸਾਹਿਬ ਦੇ ਪਿੰਡ ਖਰੌੜੀ ਦਾ ਇਹ ਨੌਜਵਾਨ ਲਗਭਗ 6 ਮਹੀਨੇ ਪਹਿਲਾਂ ਹੀ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.