ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ ਤੇ ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਦੋ ਜਣੇ ਕੋਵਿਡ ਪਾਜ਼ਿਟਿਵ ਆ ਗਏ ਹਨ। ਇਸ ਕਰਕੇ ਪ੍ਰਧਾਨ ਮੰਤਰੀ ਦਾ ਸਵਾਗਤ ਉਪ ਮੁੱਖ ਮੰਤਰੀ ਤੇ ਵਜ਼ੀਰ ਕਰਨਗੇ। ਉਹ ਖੁਦ ਵੀਡੀਓ ਕਾਨਫਰੰਸ ਜ਼ਰੀਏ ਜੁੜਨਗੇ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਜਿਸ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ, ਸਨਅਤੀ ਪੈਕੇਜ ਦੇਣ, ਕਿਸਾਨੀ ਕਰਜ਼ੇ ਮੁਆਫ਼ ਕਰਨ ਤੇ ਬੀਐਸਐਫ ਦਾ ਦਾਇਰਾ ਘਟਾਉਣ ਦੇ ਮਸਲੇ ਸ਼ਾਮਲ ਹਨ।