ਫ਼ਿਰੋਜ਼ਪੁਰ: ਇੱਥੇ ਨੈਸ਼ਨਲ ਹਾਈਵੇ ‘ਤੇ ਦੋ ਟਰੱਕਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਦੋਵਾਂ ਟਰੱਕਾਂ ਦੇ ਡਰਾਈਵਰਾਂ ਦੀ ਮੌਤ ਹੋ ਗਈ। ਇਹ ਹਾਦਸਾ ਖਾਈ ਫੇਮੇ ਕੀ ਨੇੜੇ ਬਣੇ ਓਵਰਬ੍ਰਿਜ ‘ਤੇ ਵਾਪਰਿਆ ਹੈ।
ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫ਼ਿਰੋਜਪੁਰ ਨੈਸ਼ਨਲ ਹਾਈਵੇ ‘ਤੇ ਦੋਵੇਂ ਟਰੱਕ ਤੇਜ਼ ਰਫਤਾਰ ਨਾਲ ਆ ਰਹੇ ਸਨ। ਜਦੋਂ ਟਰੱਕ ਓਵਰਬ੍ਰਿਜ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਹੋਣ ਕਾਰਨ ਡਰਾਈਵਰਾਂ ਤੋਂ ਬ੍ਰੇਕ ਨਹੀਂ ਲੱਗੀ। ਜਿਸ ਕਾਰਨ ਦੋਵੇਂ ਟਰੱਕਾਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦੇ ਪਰਖੱਚੇ ਉੱਡ ਗਏ।
ਹਾਦਸੇ ਦੌਰਾਨ ਮਾਰੇ ਗਏ ਡਰਾਈਵਰਾਂ ਦੀ ਸ਼ਨਾਖਤ ਜਸਵੰਤ ਸਿੰਘ ਜੱਸਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪੋਜੋ ਕੇ ਉਤਾੜ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਦੂਸਰੇ ਡਰਾਈਵਰ ਦੀ ਸ਼ਨਾਖਤ ਹਰਪ੍ਰੀਤ ਸਿੰਘ ਹੈਪੀ ਪੁੱਤਰ ਸ਼ਿੰਦਰ ਸਿੰਘ ਵਾਸੀ ਟਿਵਾਣਾ ਥਾਣਾ ਸਦਰ ਜਲਾਲਾਬਾਦ ਜ਼ਿਲਾ ਫਾਜ਼ਿਲਕਾ ਵਜੋਂ ਹੋਈ ਹੈ।