BJP ਦੀ ਨਸ਼ਾ ਮੁਕਤ ਰੈਲੀ ਦੌਰਾਨ 2 ਵਰਕਰਾਂ ਦੀ ਹੋਈ ਮੌਤ

Global Team
2 Min Read

ਜਲੰਧਰ : ਜਲੰਧਰ ਦੇ ਪਰਾਗਪੁਰ ਵਿੱਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਰੈਲੀ ਦੌਰਾਨ ਦੋ ਪਾਰਟੀ ਵਰਕਰਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਵਿਨੋਦ ਕੁਮਾਰ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਵਾਂ ਦੀ ਪੂਰੀ ਪਛਾਣ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਬੁੱਧਵਾਰ ਦੁਪਹਿਰ ਕਰੀਬ 1:23 ਵਜੇ ਰੈਲੀ ਵਿੱਚ ਪਹੁੰਚੇ ਇੱਕ ਵਰਕਰ ਨੂੰ ਅਚਾਨਕ ਹਾਰਟ ਅਟੈਕ ਆ ਗਿਆ। ਗੇਟ ’ਤੇ ਚੈਕਿੰਗ ਦੌਰਾਨ ਉਹ ਡਿੱਗ ਪਿਆ। ਸੁਰੱਖਿਆ ਕਰਮਚਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਪਾਣੀ ਪਿਲਾਇਆ ਅਤੇ CPR ਦਿੱਤੀ। ਇਸ ਤੋਂ ਬਾਅਦ ਮੈਡੀਕਲ ਟੀਮ ਨੇ ਐਂਬੂਲੈਂਸ ਰਾਹੀਂ ਉਸ ਨੂੰ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸੇ ਦੌਰਾਨ ਇੱਕ ਹੋਰ ਵਰਕਰ ਦੀ ਵੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੋਵਾਂ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ, ਹਾਲਾਂਕਿ ਅੰਤਿਮ ਮੈਡੀਕਲ ਪੁਸ਼ਟੀ ਸਬੰਧੀ ਜਾਣਕਾਰੀ ਦੀ ਉਡੀਕ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੇ ਸਟੇਜ ਤੋਂ ਦੋਵਾਂ ਵਰਕਰਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਆਏ ਦੋ ਵਰਕਰ ਹੁਣ ਸਾਡੇ ਵਿਚਕਾਰ ਨਹੀਂ ਰਹੇ ਅਤੇ ਭਾਜਪਾ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਜਲੰਧਰ ਵਿੱਚ ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਨਾਲ ਸਬੰਧਤ ਪ੍ਰੋਗਰਾਮ ਪਹਿਲਾਂ ਵੀ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment