ਅਮਰੀਕਾ ‘ਚ ਨਗਰ ਕੀਰਤਨ ਦੌਰਾਨ ਵਾਪਰੀ ਵੱਡੀ ਘਟਨਾ

Prabhjot Kaur
2 Min Read

ਕੈਲੀਫੋਰਨੀਆ: ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਉਂਟੀ ਵਿੱਚ ਇੱਕ ਗੁਰਦੁਆਰੇ ਵਿੱਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਦੋ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਤੇ ਦੋਵਾਂ ਪੀੜਤਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਦਫਤਰ ਦਾ ਕਹਿਣਾ ਹੈ ਕਿ ਗੋਲੀਬਾਰੀ ਨਫਰਤ ਅਪਰਾਧ ਨਾਲ ਸਬੰਧਤ ਨਹੀਂ ਹੈ। ਇਹ ਦੋ ਲੋਕਾਂ ਵਿਚਕਾਰ ਹੋਈ ਲੜਾਈ ਦਾ ਨਤੀਜਾ ਸੀ, ਜੋ ਇੱਕ ਦੂਜੇ ਨੂੰ ਜਾਣਦੇ ਸਨ।

ਦੱਸ ਦਈਏ ਕਿ ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ (Gurudwara Sacramento sikh society) ਵਲੋਂ ਆਪਣਾ ਪਹਿਲਾ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ ਤੇ ਇਸ ਦੌਰਾਨ ਐਤਵਾਰ ਦੁਪਹਿਰ ਦੋ ਵਿਅਕਤੀਆਂ ਵਿਚਾਲੇ ਝਗੜਾ ਹੋ ਗਿਆ। ਭੱਜਣ ਤੋਂ ਪਹਿਲਾਂ ਇੱਕ ਵਿਅਕਤੀ ਨੇ ਬੰਦੂਕ ਕੱਢ ਕੇ ਆਪਣੇ ਹੀ ਦੋਸਤ ‘ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਜਦਕਿ ਦੂਜਾ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਪੁਲਿਸ ਵਲੋਂ ਲੋਕਾਂ ਨੂੰ ਘਟਨਾ ਸਥਾਨ ਛੱਡਣ ਦੀ ਅਪੀਲ ਕੀਤੀ ਗਈ ਹੈ।

ਸ਼ੈਰਿਫ ਦੇ ਦਫਤਰ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਗੋਲੀਬਾਰੀ ਦੁਪਹਿਰ 2:30 ਵਜੇ ਦੇ ਲਗਭਗ ਹੋਈ। ਇਹ ਘਟਨਾ ਵਾਲੀ ਜਗ੍ਹਾ ਬਰੈਡਸ਼ਾਅ ਰੋਡ ਦੇ 7600 ਬਲਾਕ ‘ਤੇ ਸਥਿਤ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ (Sacramento sikh society) ਗੁਰਦੁਆਰੇ ਵਿਖੇ ਹਾਈਵੇਅ 99 ਤੋਂ ਲਗਪਗ ਪੰਜ ਮੀਲ ਪੂਰਬ ਵਿੱਚ ਗਰਬਰ ਰੋਡ ਦੇ ਨੇੜੇ ਹੈ। ਬੁਲਾਰੇ ਨੇ ਕਿਹਾ ਕਿ ਦੋਵਾਂ ਵਿਅਕਤੀਆਂ ਵਿਚਾਲੇ ਟਕਰਾਅ ਦੀ ਘਟਨਾ ਵਜੋਂ ਸ਼ੁਰੂ ਹੋਇਆ ਝਗੜਾ ਗੋਲੀਬਾਰੀ ਵਿਚ ਬਦਲ ਗਿਆ। ਜ਼ਖਮੀ ਹੋਣ ਵਾਲਿਆਂ ‘ਚੋਂ ਇੱਕ ਪੰਜਾਬੀ ਨੌਜਵਾਨ ਹੀ ਦੱਸਿਆ ਜਾ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment