ਵੀਅਤਨਾਮ ‘ਚ ਤੂਫਾਨ ਯਾਗੀ ਕਾਰਨ ਹੁਣ ਤੱਕ 127 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ 54 ਲੋਕ ਲਾਪਤਾ ਹਨ। ਤੂਫਾਨ ਕਾਰਨ ਸ਼ਨੀਵਾਰ ਤੋਂ ਹੀ ਭਾਰੀ ਮੀਂਹ ਅਤੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜ ਗਈ ਹੈ। ਉੱਤਰੀ ਵੀਅਤਨਾਮ ‘ਚ ਹਜ਼ਾਰਾਂ ਲੋਕ ਆਪਣੇ ਘਰਾਂ ਦੀਆਂ ਛੱਤਾਂ ‘ਤੇ ਫਸੇ ਹੋਏ ਹਨ। ਸੋਸ਼ਲ ਮੀਡੀਆ ‘ਤੇ ਕਈ ਲੋਕਾਂ ਨੇ ਮਦਦ ਦੀ ਅਪੀਲ ਕੀਤੀ ਹੈ।
ਟਾਈਫੂਨ ਯਾਗੀ ਵੀਅਤਨਾਮ ਵਿੱਚ ਪਿਛਲੇ 30 ਸਾਲਾਂ ਵਿੱਚ ਸਭ ਤੋਂ ਸ਼ਕਤੀਸ਼ਾਲੀ ਤੂਫ਼ਾਨ ਹੈ, ਜਿਸ ਨੇ ਦੇਸ਼ ਦੇ ਉੱਤਰੀ ਹਿੱਸੇ ਵਿੱਚ ਤਬਾਹੀ ਮਚਾ ਦਿੱਤੀ ਹੈ। ਫੂ ਥੋ ਸੂਬੇ ‘ਚ ਫੋਂਗ ਚਾਉ ਪੁਲ ਡਿੱਗ ਗਿਆ, ਜਿਸ ਤੋਂ ਬਾਅਦ ਕਈ ਵਾਹਨ ਪਾਣੀ ‘ਚ ਡੁੱਬ ਗਏ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਤੂਫਾਨ ਯਾਗੀ ਦੇ ਪੱਛਮ ਵੱਲ ਵਧਣ ਨਾਲ ਨੁਕਸਾਨ ਵਧੇਗਾ।
ਯਾਗੀ ਤੂਫਾਨ ‘ਚ 150 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਕਈ ਪੁਲ ਅਤੇ ਇਮਾਰਤਾਂ ਢਹਿ ਗਈਆਂ ਹਨ। ਵੀਅਤਨਾਮ ਤੋਂ ਪਹਿਲਾਂ ਦੱਖਣੀ ਚੀਨ ਅਤੇ ਫਿਲੀਪੀਨਜ਼ ਵਿੱਚ ਤੂਫ਼ਾਨ ਯਾਗੀ ਕਾਰਨ 24 ਲੋਕਾਂ ਦੀ ਜਾਨ ਚਲੀ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।