ਅਮਰੀਕਾ ਨੇ ਕੈਨੇਡਾ-ਮੈਕਸਿਕੋ ਸਰਹੱਦ ਲਈ ਨਵੇਂ ਨਿਯਮ ਕੀਤੇ ਲਾਗੂ

TeamGlobalPunjab
1 Min Read

ਵਾਸ਼ਿੰਗਟਨ : ਅਮਰੀਕਾ ਨੇ ਕੈਨੇਡਾ ਅਤੇ ਮੈਕਸਿਕੋ ਸਰਹੱਦਾਂ ਲਈ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ। ਜਿਸ ਤੋਂ ਬਾਅਦ ਹੁਣ ਵੈਕਸੀਨ ਦੀਆਂ ਖੁਰਾਕਾਂ ਨਾਂ ਲਗਵਾਉਣ ਵਾਲੇ ਕੈਨੇਡਾ ਵਾਸੀ ਤੇ ਵਿਦੇਸ਼ੀ ਯਾਤਰੀ ਅਮਰੀਕਾ ਵਿੱਚ ਦਾਖਲ ਨਹੀਂ ਹੋ ਸਕਣਗੇ। (U.S Canada-Mexico Travel Restrictions )

ਨਿਯਮਾਂ ਮੁਤਾਬਕ ਸਰਹੱਦ ਰਾਹੀਂ ਅਮਰੀਕਾ ਆਉਣ ਵਾਲੇ ਟਰੱਕ ਡਰਾਈਵਰਾਂ ਸਣੇ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਵੈਕਸੀਨੇਸ਼ਨ ਦਾ ਸਬੂਤ ਦਿਖਾਉਣਾ ਹੋਵੇਗਾ।

ਇਸ ਤੋਂ ਪਹਿਲਾਂ ਅਮਰੀਕਾ ਸਰਕਾਰ ਨੇ ਪਿਛਲੇ ਸਾਲ 2021 ਦੇ ਅਕਤੂਬਰ ਮਹੀਨੇ ਵਿੱਚ ਸਰਹੱਦ ਲਈ ਇਨਾਂ ਦਾ ਐਲਾਨ ਕੀਤਾ ਸੀ ਤੇ ਹੁਣ 22 ਜਨਵਰੀ ਤੋਂ ਇਹ ਨਿਯਮ ਲਾਗੂ ਹੋ ਗਏ।

ਅਮਰੀਕਾ ਦੀ ਹੋਮਲੈਂਡ ਸਿਕਿਉਰਿਟੀ ਡਿਪਾਰਟਮੈਂਟ ਦੇ ਸਕੱਤਰ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਾਰਡਰ ‘ਤੇ ਲਾਗੂ ਕੀਤੇ ਗਏ ਨਵੇਂ ਨਿਯਮ ਰਾਸ਼ਟਰਪਤੀ ਜੋਅ ਬਾਇਡਨ ਦੀ ਉਸ ਵਚਨਬੱਧਤਾ ਨੂੰ ਦਰਸਾਉਂਦੇ ਨੇ, ਜਿਸ ਵਿੱਚ ਕਿਹਾ ਗਿਆ ਸੀ ਕਿ ਜਨਤਾ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਹੱਦ ਪਾਰ ਵਪਾਰ ਤੇ ਯਾਤਰਾ ਦੀ ਸਹੂਲਤ ਲਾਗੂ ਕੀਤੀ ਜਾਵੇਗੀ, ਜਿਸ ਨਾਲ ਸਾਡੇ ਅਰਥਚਾਰੇ ‘ਚ ਵੀ ਵਾਧਾ ਹੋਵੇਗਾ।

Share This Article
Leave a Comment