ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦਾ ਅੰਕੜਾ 80,000 ਪਾਰ

ਵਾਸ਼ਿੰਗਟਨ: ਪੂਰੀ ਦੁਨੀਆ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ 80 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਸੰਕਰਮਿਤਾਂ ਦੀ ਗਿਣਤੀ 41 ਲੱਖ ਤੋਂ ਜ਼ਿਆਦਾ ਹੋ ਗਈ ਹੈ। ਜਦਕਿ 14 ਲੱਖ 41 ਹਜ਼ਾਰ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ।

ਦੁਨੀਆ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਵਿੱਚ ਮ੍ਰਿਤਕਾਂ ਦੀ ਗਿਣਤੀ 80 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 13 ਲੱਖ 47 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਦੀ ਲਪੇਟ ਵਿਚ ਹਨ। ਜੌਹਨ ਹਾਪਕਿੰਸ ਯੂਨੀਵਰਸਿਟੀ ਦੀ ਰਿਪੋਰਟ ਦੇ ਮੁਤਾਬਕ ਬੀਤੇ 24 ਘੰਟੇ ਵਿੱਚ ਕੋਰੋਨਾ ਨਾਲ 776 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੁੱਲ ਮੌਤਾਂ ਦੇ ਮਾਮਲੇ ਵਧਕੇ 80,500 ਤੋਂ ਪਾਰ ਹੋ ਗਏ ਹਨ।

ਜੇਕਰ ਗੱਲ ਕਰੀਏ ਚੀਨ ਦੀ ਤਾਂ ਇੱਥੇ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਇੱਕ ਮਾਮਲਾ ਕੋਰੋਨਾ ਦਾ ਕੇਂਦਰ ਰਹੇ ਹੁਬੇਈ ਪ੍ਰਾਂਤ ਵਿੱਚ ਸਾਹਮਣੇ ਆਇਆ ਹੈ। ਚੀਨ ਵਿੱਚ ਸੰਕਰਮਿਤਾਂ ਦੀ ਗਿਣਤੀ 82,901 ਹੋ ਗਈ ਹੈ ਜਦਕਿ 4630 ਲੋਕਾਂ ਦੀ ਇਸ ਮੌਤ ਹੋ ਗਈ ਹੈ।

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.