ਅਮਰੀਕਾ ‘ਚ ਮੌਤਾਂ ਦਾ ਅੰਕੜਾ 90,000 ਪਾਰ, ਟਰੰਪ ਨੇ ਕਿਹਾ ਦੇਸ਼ ਖੁਲ੍ਹਣ ਨੂੰ ਤਿਆਰ

TeamGlobalPunjab
2 Min Read

ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇੱਥੇ ਇਸ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 90 ਹਜ਼ਾਰ ਪਾਰ ਹੋ ਗਈ ਹੈ। ਬੀਤੇ ਚੌਵ੍ਹੀ ਘੰਟੇ ਵਿੱਚ ਅਮਰੀਕਾ ਵਿੱਚ ਕੋਰੋਨਾ ਵਾਇਰਸ ਨੇ 820 ਲੋਕਾਂ ਦੀ ਜਾਨ ਲੈ ਲਈ ਹੈ। ਬੀਤੇ ਕੁੱਝ ਸਮੇਂ ਦੌਰਾਨ ਅਮਰੀਕਾ ਵਿੱਚ ਇੱਕ ਦਿਨ ਵਿੱਚ ਹੋਈ ਮੌਤਾਂ ਦਾ ਇਹ ਸਭ ਤੋਂ ਘੱਟ ਅੰਕੜਾ ਹੈ।

ਰਿਪੋਰਟਾਂ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੀ ਵਜ੍ਹਾ ਕਾਰਨ ਇੱਥੇ 90,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਹੁਣ ਤੱਕ ਅਮਰੀਕਾ ਵਿੱਚ 1,527,664 ਲੋਕ ਇਸ ਦੀ ਚਪੇਟ ਵਿੱਚ ਹਨ। ਉੱਥੇ ਹੀ ਜੇਕਰ ਟੈਸਟ ਦੀ ਗਿਣਤੀ ਨੂੰ ਵੇਖੀਏ ਤਾਂ ਅਮਰੀਕਾ ਵਿੱਚ ਹੁਣ ਤੱਕ ਇੱਕ ਕਰੋੜ ਤੋਂ ਜਿਆਦਾ ਲੋਕਾਂ ਦੇ ਕੋਰੋਨਾ ਵਾਇਰਸ ਟੈਸਟ ਕਰਵਾਏ ਜਾ ਚੁੱਕੇ ਹਨ।

ਜਿੱਥੇ ਇੱਕ ਪਾਸੇ ਅਮਰੀਕਾ ਵਿੱਚ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਜਲਦ ਹੀ ਅਮਰੀਕਾ ਪੂਰੀ ਤਰ੍ਹਾਂ ਪਟੜੀ ‘ਤੇ ਹੋਵੇਗਾ ਅਤੇ ਪਹਿਲਾ ਵਾਂਗ ਖੋਲ੍ਹ ਦਿੱਤਾ ਜਾਵੇਗਾ।

ਵ੍ਹਾਈਟ ਹਾਊਸ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਟਰੰਪ ਨੇ ਕਿਹਾ ਹੈ ਕਿ ਵੈਕਸੀਨ ਆਵੇ ਜਾਂ ਨਾ ਆਵੇ, ਅਮਰੀਕਾ ਖੁੱਲ੍ਹਣ ਲਈ ਤਿਆਰ ਹੈ। ਅਮਰੀਕੀ ਰਾਸ਼ਟਰਪਤੀ ਬੋਲੇ ਕਿ ਇਸ ਦੇ ਲਈ ਫੈਡਰਲ ਗਵਰਨਮੈਂਟ , ਰਾਜਾਂ ਦੇ ਨਾਲ ਮਿਲ ਕੇ ਇੱਕ ਪਲਾਨ ‘ਤੇ ਕੰਮ ਕਰ ਰਹੀ ਹੈ ਜਿਸਨੂੰ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ।

- Advertisement -

Share this Article
Leave a comment