ਦੁਬਈ: ਸੰਯੁਕਤ ਅਰਬ ਅਮੀਰਾਤ ‘ਚ ਕੰਮ ਕਰਨ ਵਾਲੇ ਲੱਖਾਂ ਭਾਰਤੀਆਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਯੂਏਈ ਪੇਸ਼ੇਵਰ ਵਿਦੇਸ਼ੀ ਨਾਗਰਿਕਾਂ ਨੂੰ ਆਪਣੀ ਨਾਗਰਿਕਤਾ ਦੇਵੇਗਾ। ਕੋਵਿਡ-19 ਮਹਾਮਾਰੀ ‘ਚ ਅਰਥਵਿਵਸਥਾ ਨੂੰ ਉਭਾਰਨ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ।
ਇਸ ਤੋਂ ਇਲਾਵਾ ਖ਼ਾਸ ਗੱਲ ਇਹ ਹੈ ਕਿ ਨਾਗਰਿਕਤਾ ਕਾਮਿਆਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਦਿੱਤੀ ਜਾਵੇਗੀ। ਦੁਬਈ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਲ ਮਖਤੂਮ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਕਲਾਕਾਰਾਂ, ਲੇਖਕਾਂ , ਡਾਕਟਰਾਂ, ਇੰਜੀਨੀਅਰਾਂ ਅਤੇ ਵਿਗਿਆਨੀਆਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਵੀ ਨਾਗਰਿਕਤਾ ਦੇ ਲਈ ਅਪਲਾਈ ਕਰ ਸਕਦੇ ਹਨ।
ਇਸ ਦੇ ਨਾਲ ਹੀ ਉਹ ਯੂਏਈ ਦਾ ਨਾਗਰਿਕ ਬਣਨ ਤੋਂ ਬਾਅਦ ਵੀ ਉਹ ਅਪਣੀ ਪੁਰਾਣੀ ਨਾਗਰਿਕਤਾ ਬਰਕਰਾਰ ਰੱਖ ਸਕਦੇ ਹਨ। ਹਾਲਾਂਕਿ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਕੀ ਨਾਗਰਿਕਤਾ ਪਾਉਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਵੀ ਉਹੀ ਅਧਿਕਾਰ ਦਿੱਤੇ ਜਾਣਗੇ ਜੋ ਇੱਥੇ ਦੇ ਮੂਲ ਨਾਗਰਿਕਾਂ ਨੂੰ ਪ੍ਰਾਪਤ ਹਨ।