Home / ਸੰਸਾਰ / ਯੂਏਈ ਵਿੱਚ ਵੱਡੀ ਗਿਣਤੀ ‘ਚ ਕੰਮ ਕਰਨ ਵਾਲੇ ਲੱਖਾਂ ਭਾਰਤੀਆਂ ਲਈ ਵੱਡਾ ਐਲਾਨ

ਯੂਏਈ ਵਿੱਚ ਵੱਡੀ ਗਿਣਤੀ ‘ਚ ਕੰਮ ਕਰਨ ਵਾਲੇ ਲੱਖਾਂ ਭਾਰਤੀਆਂ ਲਈ ਵੱਡਾ ਐਲਾਨ

ਦੁਬਈ: ਸੰਯੁਕਤ ਅਰਬ ਅਮੀਰਾਤ ‘ਚ ਕੰਮ ਕਰਨ ਵਾਲੇ ਲੱਖਾਂ ਭਾਰਤੀਆਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਯੂਏਈ ਪੇਸ਼ੇਵਰ ਵਿਦੇਸ਼ੀ ਨਾਗਰਿਕਾਂ ਨੂੰ ਆਪਣੀ ਨਾਗਰਿਕਤਾ ਦੇਵੇਗਾ। ਕੋਵਿਡ-19 ਮਹਾਮਾਰੀ ‘ਚ ਅਰਥਵਿਵਸਥਾ ਨੂੰ ਉਭਾਰਨ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ।

ਇਸ ਤੋਂ ਇਲਾਵਾ ਖ਼ਾਸ ਗੱਲ ਇਹ ਹੈ ਕਿ ਨਾਗਰਿਕਤਾ ਕਾਮਿਆਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਦਿੱਤੀ ਜਾਵੇਗੀ। ਦੁਬਈ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਲ ਮਖਤੂਮ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਕਲਾਕਾਰਾਂ, ਲੇਖਕਾਂ , ਡਾਕਟਰਾਂ, ਇੰਜੀਨੀਅਰਾਂ ਅਤੇ ਵਿਗਿਆਨੀਆਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਵੀ ਨਾਗਰਿਕਤਾ ਦੇ ਲਈ ਅਪਲਾਈ ਕਰ ਸਕਦੇ ਹਨ।

ਇਸ ਦੇ ਨਾਲ ਹੀ ਉਹ ਯੂਏਈ ਦਾ ਨਾਗਰਿਕ ਬਣਨ ਤੋਂ ਬਾਅਦ ਵੀ ਉਹ ਅਪਣੀ ਪੁਰਾਣੀ ਨਾਗਰਿਕਤਾ ਬਰਕਰਾਰ ਰੱਖ ਸਕਦੇ ਹਨ। ਹਾਲਾਂਕਿ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਕੀ ਨਾਗਰਿਕਤਾ ਪਾਉਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਵੀ ਉਹੀ ਅਧਿਕਾਰ ਦਿੱਤੇ ਜਾਣਗੇ ਜੋ ਇੱਥੇ ਦੇ ਮੂਲ ਨਾਗਰਿਕਾਂ ਨੂੰ ਪ੍ਰਾਪਤ ਹਨ।

Check Also

ਨਾਮੀ ਪੰਜਾਬੀ ਗਾਇਕ ‘ਜੱਗੀ ਡੀ’ ਲੰਦਨ ‘ਚ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਲੰਦਨ : ਮਸ਼ਹੂਰ ਪੰਜਾਬੀ ਗਾਇਕ ਜਗਵਿੰਦਰ ਸਿੰਘ ਧਾਲੀਵਾਲ ਉਰਫ਼ ਜੱਗੀ ਡੀ ਨੂੰ ਲੰਦਨ ਪੁਲਿਸ ਵਲੋਂ …

Leave a Reply

Your email address will not be published. Required fields are marked *