ਨਿਊਜ਼ ਡੈਸਕ: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਫਰਵਰੀ ਦੇ ਅਖੀਰ ਵਿੱਚ ਇੱਕ ਵੱਡਾ ਐਲਾਨ ਕੀਤਾ। ਰਾਸ਼ਟਰਪਤੀ ਨੇ ਰਮਜ਼ਾਨ ਤੋਂ ਪਹਿਲਾਂ ਵੱਡੇ ਪੱਧਰ ‘ਤੇ ਕੈਦੀਆਂ ਨੂੰ ਮੁਆਫੀ ਦੇਣ ਦੀ ਗੱਲ ਕੀਤੀ ਸੀ। ਹੁਣ ਰਮਜ਼ਾਨ ਦੇ ਅੰਤ ‘ਤੇ 1,295 ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿਪੋਰਟਾਂ ਅਨੁਸਾਰ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ 1,518 ਕੈਦੀਆਂ ਲਈ ਮਾਫੀ ਦਾ ਐਲਾਨ ਕੀਤਾ ਹੈ। ਰਿਹਾਅ ਹੋਣ ਵਾਲਿਆਂ ਵਿੱਚ 500 ਤੋਂ ਵੱਧ ਭਾਰਤੀ ਨਾਗਰਿਕ ਵੀ ਸ਼ਾਮਿਲ ਹਨ।
ਕੈਦੀਆਂ ਨੂੰ ਮੁਆਫ਼ੀ ਦੇਣ ਦਾ ਐਲਾਨ ਫਰਵਰੀ ਦੇ ਅਖੀਰ ਵਿੱਚ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਕੁੱਲ 1518 ਕੈਦੀਆਂ ਨੂੰ ਮੁਆਫੀ ਦੇਣ ਦਾ ਐਲਾਨ ਕੀਤਾ ਹੈ। ਜਿਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ, ਉਨ੍ਹਾਂ ਵਿੱਚ 500 ਤੋਂ ਵੱਧ ਭਾਰਤੀ ਨਾਗਰਿਕ ਸ਼ਾਮਿਲ ਹਨ।
ਦੱਸ ਦੇਈਏ ਕਿ ਯੂਏਈ ਦੀ ਕੁੱਲ ਆਬਾਦੀ ਦਾ 37.96 ਫੀਸਦੀ ਭਾਰਤੀ ਹਨ। ਦਸੰਬਰ 2024 ਵਿੱਚ, ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਭਾਰਤੀਆਂ ਦੀ ਆਬਾਦੀ 35,68,848 (3.6 ਮਿਲੀਅਨ) ਸੀ। ਇਹ ਦੁਨੀਆ ਵਿੱਚ ਭਾਰਤੀਆਂ ਦੀ ਦੂਜੀ ਸਭ ਤੋਂ ਵੱਡੀ ਆਬਾਦੀ ਵਾਲਾ ਦੇਸ਼ ਹੈ। ਯੂਏਈ ਵਿੱਚ ਰਹਿਣ ਵਾਲੇ ਭਾਰਤੀਆਂ ਨੇ ਦੇਸ਼ ਦੇ ਹਰ ਖੇਤਰ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।