Home / News / ਯੂਏਈ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ 73 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

ਯੂਏਈ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ 73 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

ਨਿਊਜ਼ ਡੈਸਕ: ਯੂਏਈ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ 73 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ 3 ਨਵੰਬਰ, 2004 ਤੋਂ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਦੇ ਅਹੁਦੇ ‘ਤੇ ਰਹੇ।

ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦਾ ਲਗਾਤਾਰ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ  ਦੇਹਾਂਤ ਦੀ ਖਬਰ ਸਾਹਮਣੇ ਆਈ ਹੈ।ਇਸ ਖਬਰ ਦੀ ਪੁਸ਼ਟੀ ਕਰਦੇ ਹੋਏ ਰਾਸ਼ਟਰਪਤੀ ਦਫਤਰ ਨੇ ਕਿਹਾ ਕਿ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਦਾ ਦੇਹਾਂਤ  13 ਮਈ ਸ਼ੁੱਕਰਵਾਰ ਨੂੰ ਹੋਇਆ।

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ  ਦੇਹਾਂਤ ਦੀ ਸੂਚਨਾ ਸਾਹਮਣੇ ਆਉਣ ‘ਤੇ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਸੋਗ ਦੀ ਲਹਿਰ ਹੈ। ਖਾਸ ਤੌਰ ‘ਤੇ ਯੂਏਈ, ਅਰਬ ਅਤੇ ਇਸਲਾਮਿਕ ਦੇਸ਼ਾਂ ਸਮੇਤ ਦੁਨੀਆ ਦੇ ਕਈ ਦੇਸ਼ਾਂ ਦੇ ਹਾਈ ਕਮਾਂਡਾਂ ਨੇ ਇਸ ਖਬਰ ਤੋਂ ਬਾਅਦ ਸੋਗ ਜ਼ਾਹਰ ਕੀਤਾ ਹੈ।

ਸ਼ੇਖ ਖਲੀਫਾ ਬਿਨ ਜਾਏਦ ਵੀ ਆਪਣੀ ਦੌਲਤ ਕਾਰਨ ਸੁਰਖੀਆਂ ‘ਚ ਰਹੇ ਸਨ। ਪਿਛਲੇ ਸਾਲ ਫੋਰਬਸ ਵਿੱਚ ਛਪੀ ਇੱਕ ਖਬਰ ਮੁਤਾਬਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੀ ਕੁੱਲ ਜਾਇਦਾਦ 830 ਅਰਬ ਡਾਲਰ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਵਿਅਕਤੀ ਨੂੰ ਕਾਰ ਨਾਲ ਟੱਕਰ ਮਾਰਨ ਦੇ ਮਾਮਲੇ ‘ਚ ਭਾਰਤੀ ਮੂਲ ਦਾ ਨੌਜਵਾਨ ਗ੍ਰਿਫਤਾਰ

ਮਿਸੀਸਾਗਾ: ਟੋਰਾਂਟੋ ਪੁਲਿਸ ਨੇ ਖ਼ਤਰਨਾਕ ਡਰਾਈਵਿੰਗ ਕਰਨ ਦੇ ਮਾਮਲੇ ‘ਚ ਭਾਰਤੀ ਮੂਲ ਦੇ ਨੌਜਵਾਨ ਨੂੰ …

Leave a Reply

Your email address will not be published.