ਦੂਰਦਰਸ਼ਨ ਦੇ ਸੀਰੀਅਲ ‘ਉਡਾਨ’ ਦੀ ਅਦਾਕਾਰਾ ਕਵਿਤਾ ਚੌਧਰੀ ਦਾ ਦੇਹਾਂਤ

Prabhjot Kaur
2 Min Read

ਅੰਮ੍ਰਿਤਸਰ: ਦੂਰਦਰਸ਼ਨ ਦੇ ਸੀਰੀਅਲ ‘ਉਡਾਨ’ ਤੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਅਦਾਕਾਰਾ ਕਵਿਤਾ ਚੌਧਰੀ ਦਾ ਸ਼ੁੱਕਰਵਾਰ ਨੂੰ 62 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਵਿਖੇ ਕੀਤਾ ਗਿਆ। ਕਵਿਤਾ ਚੌਧਰੀ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ ਅਤੇ ਉਹਨਾਂ ਨੇ ਆਪਣੀ ਜ਼ਿੰਦਗੀ ਦਾ ਆਖਰੀ ਸਮਾਂ ਇੱਥੇ ਬਿਤਾਉਣ ਲਈ 2018 ਵਿੱਚ ਮਾਨਾਂਵਾਲਾ ਵਿੱਚ ਇੱਕ ਘਰ ਖਰੀਦਿਆ ਸੀ।

ਕਵਿਤਾ ਚੌਧਰੀ ਦਾ ਅੰਮ੍ਰਿਤਸਰ ਦੇ ਪਾਰਵਤੀ ਦੇਵੀ ਹਸਪਤਾਲ ਵਿੱਚ ਕੈਂਸਰ ਦਾ ਇਲਾਜ ਚੱਲ ਰਿਹਾ ਸੀ। ਜਿੱਥੇ ਬੀਤੀ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਿਆ। ਕਵਿਤਾ ਚੌਧਰੀ ਦਾ ਸਸਕਾਰ ਉਸ ਦੇ ਭਰਾ ਕਪਿਲ ਚੌਧਰੀ ਨੇ ਕੀਤਾ। ਹਾਲਾਂਕਿ ਉਨ੍ਹਾਂ ਦੇ ਸਹਾਇਕ ਅਜੈ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ। ਇਸ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੀ ਪਹੁੰਚੇ। ਉਨ੍ਹਾਂ ਦੀ ਮੌਤ ਨਾਲ ਬਾਲੀਵੁੱਡ ਅਤੇ ਫਿਲਮ ਇੰਡਸਟਰੀ ਨੂੰ ਵੱਡਾ ਸਦਮਾ ਲੱਗਾ ਹੈ।

35 ਸਾਲ ਪਹਿਲਾਂ ਦੂਰਦਰਸ਼ਨ ‘ਤੇ ਇੱਕ ਸੀਰੀਅਲ ਉਡਾਨ ਪ੍ਰਸਾਰਿਤ ਕੀਤਾ ਗਿਆ ਸੀ। ਇਹ ਸੀਰੀਅਲ ਕਵਿਤਾ ਚੌਧਰੀ ਨੇ ਆਪਣੀ ਭੈਣ ਆਈਪੀਐਸ ਕੰਚਨ ਚੌਧਰੀ ਭੱਟਾਚਾਰੀਆ ਦੇ ਪ੍ਰਭਾਵ ਹੇਠ ਕੀਤਾ ਸੀ। ਉਨ੍ਹਾਂ ਦੀ ਭੈਣ ਕੰਚਨ ਦੇਸ਼ ਦੀ ਪਹਿਲੀ ਆਈਪੀਐਸ ਬਣਨ ਵਾਲੀ ਕਿਰਨ ਬੇਦੀ ਤੋਂ ਬਾਅਦ ਦੂਜੀ ਮਹਿਲਾ ਆਈਪੀਐਸ ਅਧਿਕਾਰੀ ਸੀ। ਦੋਵਾਂ ਦੀ ਖਾਸ ਗੱਲ ਇਹ ਸੀ ਕਿ ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment