ਊਧਮਪੁਰ: ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ ਵਿੱਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਇਹ ਝੜਪ ਊਧਮਪੁਰ ਦੇ ਡੂਡੂ ਖੇਤਰ ਵਿੱਚ ਹੋ ਰਹੀ ਹੈ। ਖੁਫੀਆ ਸੂਚਨਾ ਦੇ ਆਧਾਰ ‘ਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਬਸੰਤਗੜ੍ਹ ਇਲਾਕੇ ਵਿੱਚ ਸਾਂਝਾ ਆਪਰੇਸ਼ਨ ਸ਼ੁਰੂ ਕੀਤਾ ਗਿਆ ਸੀ, ਜਿਸ ਦੌਰਾਨ ਦੋਹਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ।
ਇਹ ਪਿਛਲੇ 24 ਘੰਟਿਆਂ ਦੌਰਾਨ ਅੱਤਵਾਦੀਆਂ ਨਾਲ ਹੋਣ ਵਾਲੀ ਤੀਜੀ ਮੁੱਠਭੇੜ ਹੈ। ਪਹਿਲੀ ਝੜਪ ਬਾਰਾਮੂਲਾ ਵਿੱਚ ਹੋਈ ਸੀ ਜਿੱਥੇ ਦੋ ਅੱਤਵਾਦੀ ਮਾਰੇ ਗਏ, ਅਤੇ ਦੂਜੀ ਕੁਲਗਾਮ ਵਿੱਚ ਹੋਈ, ਜਿੱਥੇ ਸੁਰੱਖਿਆ ਬਲਾਂ ਨੇ ਘੇਰਾ ਪਾ ਕੇ ਲੁਕੇ ਹੋਏ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਕੀਤੀ।
ਇਸ ਸਾਰੀ ਤਰੜ ਦੀ ਸ਼ੁਰੂਆਤ ਮੰਗਲਵਾਰ ਨੂੰ ਹੋਏ ਪਹਿਲਗਾਮ ਹਮਲੇ ਤੋਂ ਹੋਈ ਸੀ, ਜਿਸ ਨੇ ਸਾਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਹਮਲੇ ਵਿੱਚ 26 ਸੈਲਾਨੀਆਂ ਦਾ ਬੇਰਹਿਮੀ ਨਾਲ ਕਤਲ ਹੋਇਆ ਅਤੇ ਦੇਸ਼ ਦੇ ਤਿੰਨ ਅਧਿਕਾਰੀ ਵੀ ਸ਼ਹੀਦ ਹੋਏ। ਹਮਲੇ ਤੋਂ ਬਾਅਦ ਪੂਰੇ ਦੇਸ਼ ਵਿੱਚ ਸੋਗ ਅਤੇ ਗੁੱਸੇ ਦਾ ਮਾਹੌਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।