ਹੁਣ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਅਜਿਹੀ ਥਾਂ ਲਾਈ ਡਿਊਟੀ ਚਾਰੇ ਪਾਸੇ ਹੋ ਰਿਹੈ ਵਿਰੋਧ

TeamGlobalPunjab
2 Min Read

ਚੰਡੀਗੜ੍ਹ: ਸੂਬੇ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਲਗਾਤਾਰ ਵਾਧਾ ਹੁੰਦਾ ਹੀ ਜਾ ਰਿਹਾ ਤੇ ਅਜਿਹੇ ‘ਚ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਫਿਰ ਇੱਕ ਵਾਰ ਹੈਰਾਨੀਜਨਕ ਡਿਊਟੀ ਸੌਂਪੀ ਗਈ ਹੈ। ਲੁਧਿਆਣਾ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀ ਇੱਕ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ NRI ਨੂੰ ਏਅਰਪੋਰਟ ਤੋਂ ਲਿਆਕੇ ਘਰਾਂ ਵਿੱਚ ਕੁਆਰੰਟੀਨ ਕਰਨ ਦੀ ਡਿਊਟੀ ਲਗਾਈ ਗਈ ਹੈ। ਜਿਸ ਦਾ ਅਧਿਆਪਕਾਂ ਵਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾਂ ਨੇ ਸਰਕਾਰ ਦੇ ਫੈਸਲੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪਹਿਲਾਂ ਡਿਸਟਿਲਰੀਆਂ ਬਾਰੇ ਅਤੇ ਫਿਰ ਰੇਤ ਮਾਫੀਆ ਤੋਂ ਬਾਅਦ ਸਰਕਾਰ ਨੇ ਇੱਕ ਹੋਰ ਅਜੀਬੋ ਗਰੀਬ ਫੁਰਮਾਨ ਸੁਣਾਇਆ ਹੈ।

ਆਪ ਆਗੂ ਅਮਨ ਅਰੋੜਾ ਨੇ ਵੀ ਸਰਕਾਰ ਦੇ ਇਸ ਫੈਸਲੇ ਦਾ ਸਖਤ ਵਿਰੋਧ ਕਰ ਇਸ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਦਸ ਦੇਈਏ ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੇ ਸ਼ੁਰੂਆਤੀ ਦੌਰ ਵਿੱਚ ਵੀ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਡਿਸਟਿਲਰੀਆਂ’ਤੇ ਲਗਾਈ ਗਈ ਸੀ। ਇਸ ਤੋਂ ਬਾਅਦ ਫਗਵਾੜਾ ਪ੍ਰਸ਼ਾਸਨ ਨੇ ਨਜਾਇਜ਼ ਮਾਇਨਿੰਗ ਨੂੰ ਰੋਕਣ ਦੇ ਲਈ ਅਧਿਆਪਕਾਂ ਦੀ ਡਿਊਟੀ ਨਾਕਿਆਂ ‘ਤੇ ਲਾਈਆਂ ਸਨ।

Share This Article
Leave a Comment