ਬ੍ਰਿਟੇਨ ਦੇ ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਬ ਨੇ ਦਿੱਤਾ ਅਸਤੀਫ਼ਾ

Rajneet Kaur
1 Min Read

ਲੰਡਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਕਰੀਬੀ ਸਹਿਯੋਗੀ 49 ਸਾਲਾ  ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਬ  ਨੇ ਬ੍ਰਿਟਿਸ਼ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਕਰਮਚਾਰੀਆਂ ਨਾਲ ਧੱਕੇਸ਼ਾਹੀ ਦੇ ਇਲਜ਼ਾਮਾਂ ਦੌਰਾਨ ਸ਼ੁੱਕਰਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ‘ਤੇ ਦੋਸ਼ ਸੀ ਕਿ ਬ੍ਰਿਟਿਸ਼ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨਾਲ ਧੱਕੇਸ਼ਾਹੀ ਕਰਦੇ ਸਨ। ਵੱਖ-ਵੱਖ ਸਿਵਲ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਦੋਸ਼ ਲਗਾਏ ਅਤੇ ਸੁਨਕ ਨੂੰ ਇੱਕ ਸੁਤੰਤਰ ਰਿਪੋਰਟ ਸੌਂਪੀ ਗਈ ਹੈ। ਉਦੋਂ ਤੋਂ ਹੀ ਬ੍ਰਿਟੇਨ ਦੇ ਨਿਆਂ ਮੰਤਰੀ ਰਾਅਬ ਦੇ ਫੈਸਲੇ ਨੂੰ ਲੈ ਕੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ।

ਰਾਬ ਨੇ ਟਵਿਟਰ ‘ਤੇ ਆਪਣਾ ਅਸਤੀਫ਼ਾ ਸਾਂਝਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਤੀਰੇ ਦੀ ਰਿਪੋਰਟ ਵਿਚ ਉਨ੍ਹਾਂ ਵਿਰੁੱਧ ਦੋ ਦਾਅਵਿਆਂ ਨੂੰ ਬਰਕਰਾਰ ਰੱਖਿਆ ਗਿਆ ਹੈ। ਹਾਲਾਂਕਿ, ਰਾਅਬ ਨੇ ਉਨ੍ਹਾਂ ਨੂੰ ਗਲਤ ਦੱਸਿਆ ਅਤੇ ਕਿਹਾ, “ਮੈਂ ਜਾਂਚ ਰਿਪੋਰਟ ਨੂੰ ਸਵੀਕਾਰ ਕਰਨ ਲਈ ਪਾਬੰਦ ਹਾਂ, ਪਰ ਇਸ ਵਿਚ ਮੇਰੇ ਵਿਰੁਧ ਦੋ ਦਾਅਵਿਆਂ ਤੋਂ ਇਲਾਵਾ ਬਾਕੀ ਨੂੰ ਖਾਰਜ ਕਰ ਦਿੱਤਾ ਗਿਆ ਹੈ”।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment