ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵਿਦ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਘਰ ‘ਚ ਕੁਆਰੰਟੀਨ ਹਨ।ਉਨ੍ਹਾਂ ‘ਚ ਹਲਕੇ ਲੱਛਣ ਵੀ ਦਿਖਾਈ ਦਿੱਤੇ।ਜਾਵਿਦ ਨੇ ਟਵਿਟ ਕਰਦਿਆਂ ਲਿਖਿਆ, ਮੈਂ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ।ਉਨ੍ਹਾਂ ਦਾ ਕਹਿਣਾ ਹੈ ਕਿ ਖੁਸ਼ਕਿਸਮਤੀ ਨਾਲ ਮੈਂ ਕੋਰੋਨਾ ਵੈਕਸੀਨ ਦੇ ਟੀਕਾ ਲਗਵਾ ਚੁੱਕਾ ਹਾਂ ਅਤੇ ਬਸ ਹਲਕੇ ਲੱਛਣ ਹਨ।
This morning I tested positive for Covid. I’m waiting for my PCR result, but thankfully I have had my jabs and symptoms are mild.
Please make sure you come forward for your vaccine if you haven’t already. pic.twitter.com/NJYMg2VGzT
— Sajid Javid (@sajidjavid) July 17, 2021
ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਘਰ ‘ਚ ਇਕਾਂਤਵਾਸ ਹਨ ਤੇ ਉਨ੍ਹਾਂ ਦੀ ਪੀ. ਸੀ. ਆਰ. ਰਿਪੋਰਟ ਪੈਂਡਿੰਗ ਹੈ।