ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਅਧਿਐਨ ਕਰਨ ਲਈ 75 ਪੂਰੀ ਤਰ੍ਹਾਂ ਫੰਡ ਪ੍ਰਾਪਤ ਸਕਾਲਰਸ਼ਿਪ ਦੀ ਭਾਰਤ ਸਥਿਤ ਪ੍ਰਮੁੱਖ ਵਪਾਰਕ ਅਦਾਰਿਆਂ ਦੇ ਨਾਲ ਸਾਂਝੇਦਾਰੀ ਵਿੱਚ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਬ੍ਰਿਟੇਨ ਨੇ ਜਿਨ੍ਹਾਂ ਕੋਰਸਾਂ ਨੂੰ ਸਕਾਲਰਸ਼ਿਪਾਂ ਲਈ ਪੇਸ਼ ਕੀਤਾ ਹੈ, ਉਨ੍ਹਾਂ ਵਿੱਚ ਇੱਕ ਸਾਲ ਦਾ ਪੋਸਟ ਗ੍ਰੈਜੂਏਟ ਕੋਰਸ ਸਮੇਤ ਬ੍ਰਿਟੇਨ ਦੀ ਕਿਸੇ ਵੀ ਯੂਨੀਵਰਸਿਟੀ ਵਿੱਚ ਕਿਸੇ ਵਿਸ਼ੇ ਵਿੱਚ ਅਧਿਐਨ ਅਧਿਐਨ ਦਾ ਮੌਕਾ ਪ੍ਰਦਾਨ ਕਰਨਾ ਸ਼ਾਮਿਲ ਹੈ।

ਇਸ ਦੇ ਨਾਲ ਹੀ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਵਿੱਚ ਔਰਤਾਂ ਨੂੰ 150 ਤੋਂ ਵੱਧ ਬ੍ਰਿਟਿਸ਼ ਯੂਨੀਵਰਸਿਟੀਆਂ ਵਿੱਚ ਕਰੀਬ 18 ਸਕਾਲਰਸ਼ਿਪਾਂ ਦੀ ਪ੍ਰਦਾਨ ਕਰ ਰਿਹਾ ਹੈ।

ਇਸ ਤੋਂ ਇਲਾਵਾ ਬ੍ਰਿਟਿਸ਼ ਕੌਂਸਲ ਛੇ ਅੰਗਰੇਜ਼ੀ ਸਕਾਲਰਸ਼ਿਪ ਵੀ ਪ੍ਰਦਾਨ ਕਰ ਰਹੀ ਹੈ। ਭਾਰਤ ‘ਚ ਨਿਯੁਕਤ ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਕਿਹਾ, ”ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ‘ਚ ਇਹ ਦੋਹਾਂ ਦੇਸ਼ਾਂ ਲਈ ਇੱਕ ਵੱਡਾ ਮੌਕਾ ਹੈ। ਮੈਨੂੰ ਭਾਰਤੀ ਵਿਦਿਆਰਥੀਆਂ ਲਈ 75 ਵਜ਼ੀਫ਼ਿਆਂ ਦੀ ਘੋਸ਼ਣਾ ਨੂੰ ਲੈ ਕੇ ਖੁਸ਼ ਹਾਂ….।,

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਆਖਿਰ ਕਿਸ ਸਵਾਲ ਦਾ ਜਵਾਬ ਦੇਣ ਨਾਲੋਂ ਰਿਸ਼ੀ ਸੁਨਕ ਨੂੰ ਹਾਰ ਵੀ ਸਵੀਕਾਰ?

ਲੰਦਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ …

Leave a Reply

Your email address will not be published.