COVID ਵੈਕਸੀਨ ਲਾਂਚ ਤੋਂ ਬਾਅਦ ਯੂਕੇ ਦੇ ਪ੍ਰਧਾਨ ਮੰਤਰੀ ਨੇ ਸਿਹਤ ਕਰਮੀਆਂ ਦਾ ਕੀਤਾ ਧੰਨਵਾਦ

TeamGlobalPunjab
2 Min Read

ਲੰਦਨ: ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਮੰਗਲਵਾਰ ਨੂੰ COVID ਟੀਕਾਕਰਣ ਪ੍ਰੋਗਰਾਮ ਦੀ ਸ਼ੁਰੂਆਤ ਦਾ ਸਵਾਗਤ ਕੀਤਾ ਅਤੇ ਸਿਹਤ ਕਰਮਚਾਰੀਆਂ, ਵਿਗਿਆਨੀਆਂ ਅਤੇ ਪ੍ਰੀਖਣ ਲਈ ਆਪਣੀ ਇੱਛਾ ਨਾਲ ਕੰਮ ਕਰਨ ਵਾਲੇ ਲੋਕਾਂ ਦਾ ਧੰਨਵਾਦ ਕੀਤਾ। ਜੌਹਨਸਨ ਨੇ ਸੋਸ਼ਲ ਮੀਡੀਆ ‘ਤੇ ਇਕ ਸੁਨੇਹੇ ਵਿਚ ਕਿਹਾ, ਅਸੀਂ ਇਸ ਨੂੰ ਇਕੱਠੇ ਮਿਲ ਕੇ ਹਰਾ ਦਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਦੇ ਉਦੇਸ਼ ਨਾਲ ਜਨਤਾ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ।

ਕੋਵਿਡ ਮਹਾਂਮਾਰੀ ਨਾਲ ਜੂਝ ਰਹੀ ਦੁਨੀਆਂ ਵਿੱਚ ਵੈਕਸੀਨ ਆ ਗਈ ਹੈ ਅਤੇ ਇਸ ਦੀ ਸ਼ੁਰੂਆਤ ਬ੍ਰਿਟੇਨ ਤੋਂ ਹੋਈ। ਜਿੱਥੇ ਲੋਕਾਂ ਨੂੰ ਹੁਣ ਵੈਕਸੀਨ ਮਿਲਣ ਲੱਗੀ ਹੈ। ਦੇਸ਼ ਵਿੱਚ ਸਭ ਤੋਂ ਪਹਿਲਾਂ 90 ਸਾਲਾ ਔਰਤ ਮਾਰਗ੍ਰੇਟ ਕੀਨਨ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ। ਦੇਸ਼ ਵਿਚ ਵੈਕਸੀਨ ਲਈ ਤਰਜੀਹ ਦਿੱਤੇ ਜਾਣ ਵਾਲੇ ਗਰੁੱਪ ਵਿੱਚ ਇੱਕ 87 ਸਾਲਾ ਭਾਰਤੀ ਮੂਲ ਦਾ ਵਿਅਕਤੀ ਹਰੀ ਸ਼ੁਕਲਾ ਅਤੇ ਉਨ੍ਹਾਂ ਦੀ 84 ਸਾਲਾ ਪਤਨੀ ਰੰਜਨਾ ਸ਼ੁਕਲਾ ਦਾ ਨਾਮ ਵੀ ਹੈ।

ਉੱਥੇ ਹੀ ਬ੍ਰਿਟੇਨ ਵਿੱਚ ਕੋਵਿਡ ਤੋਂ ਬਚਾਅ ਲਈ ਫਾਈਜ਼ਰ ਅਤੇ ਬਾਇਓਐਨਟੈਕ ਦੀ ਵੈਕਸੀਨ ਦੇ ਇਸਤੇਮਾਲ ਦੀ ਮਨਜ਼ੂਰੀ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਿਹਾ ਕਿ ਮਹਾਂਮਾਰੀ ਨਾਲ ਲੜਾਈ ਹਾਲੇ ਪੂਰੀ ਨਹੀਂ ਹੋਈ ਹੈ। ਟੀਕਾਕਰਣ ਸ਼ੁਰੂ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਵਾਇਰਸ ਖਤਮ ਹੋ ਗਿਆ।

Share this Article
Leave a comment