ਬਰਤਾਨਵੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਭਾਰਤ ਦੌਰਾ ਰੱਦ

TeamGlobalPunjab
1 Min Read

ਲੰਦਨ/ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਲਹਿਰ ਖ਼ਤਰਨਾਕ ਹੁੰਦੀ ਜਾ ਰਹੀ ਹੈ। ਇਸ ਨੂੰ ਦੇਖਦਿਆਂ ਬਿਟ੍ਰੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਭਾਰਤ ਦੌਰਾ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਬੋਰਿਸ ਜੌਹਨਸਨ ਅਗਲੇ ਹਫਤੇ 26 ਅਪ੍ਰੈਲ ਨੂੰ ਦਿੱਲੀ ਆਉਣ ਵਾਲੇ ਸਨ।

ਵਿਦੇਸ਼ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਕੋਰੋਨਾ ਦੀ ਸਥਿਤੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਅਗਲੇ ਹਫ਼ਤੇ ਭਾਰਤ ਨਹੀਂ ਆਉਣਗੇ। ਆਉਣ ਵਾਲੇ ਦਿਨਾਂ ‘ਚ ਨਰਿੰਦਰ ਮੋਦੀ ਤੇ ਬੋਰਿਸ ਜੌਹਨਸਨ ਭਾਰਤ-ਬ੍ਰਿਟੇਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਰਚੁਅਲ ਬੈਠਕ ਕਰਨਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵਿਰੋਧੀ ਧਿਰਾਂ ਨੇ ਵੀ ਜੌਨਸਨ ਤੋਂ ਐਤਵਾਰ ਨੂੰ ਹੋਣ ਵਾਲੀ ਭਾਰਤ ਯਾਤਰਾ ਨੂੰ ਟ਼ਾਲਣ ਦੀ ਅਪੀਲ ਕੀਤੀ ਸੀ।

Share this Article
Leave a comment