ਲੰਦਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਿਹਾ ਹੈ ਕਿ ਉਹ ਦੇਸ਼ ਵਿੱਚ ਦੂਜਾ ਲਾਕਡਾਊਨ ਲਾਗੂ ਨਹੀਂ ਕਰਨਾ ਚਾਹੁੰਦੇ ਪਰ ਨਵੀਂ ਪਾਬੰਦੀਆਂ ਦੀ ਜ਼ਰੂਰਤ ਪੈ ਸਕਦੀ ਹੈ, ਕਿਉਂਕਿ ਦੇਸ਼ ਨੂੰ ਕੋਵਿਡ-19 ਦੀ ਦੂਜੀ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸ਼ੁੱਕਰਵਾਰ ਨੂੰ ਮੰਤਰੀਆਂ ਨੂੰ ਇੱਕ ਦੂਜੇ ਰਾਸ਼ਟਰੀ ਲਾਕਡਾਊਨ ‘ਤੇ ਵਿਚਾਰ ਕਰਨ ਦੀ ਸੂਚਨਾ ਦਿੱਤੀ ਗਈ ਹੈ। ਧਿਆਨਯੋਗ ਹੈ ਕਿ ਬ੍ਰਿਟੇਨ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ, ਪ੍ਰਤੀ ਦਿਨ 6,000 ਨਵੇਂ ਮਾਮਲੇ ਰਿਪੋਰਟ ਕੀਤੇ ਜਾ ਰਹੇ ਹਨ। ਉੱਤਰੀ ਇੰਗਲੈਂਡ ਅਤੇ ਲੰਡਨ ਦੇ ਕੁਝ ਹਿੱਸਿਆਂ ਵਿੱਚ ਹਸਪਤਾਲਾਂ ‘ਚ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਅਤੇ ਸੰਕਰਮਣ ਦੀ ਦਰ ਵਿਚ ਵੀ ਵਾਧਾ ਦੇਖਿਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਮਾਮਲਿਆਂ ਵਿੱਚ ਇਹ ਵਾਧਾ ਕੋਰੋਨਾ ਦੀ ਦੂਜੀ ਲਹਿਰ ਦਾ ਹਿੱਸਾ ਹੈ। ਉਨ੍ਹਾਂ ਕਿਹਾ ਹੁਣ ਕੋਰੋਨਾ ਦੀ ਦੂਜੀ ਲਹਿਰ ਨੂੰ ਆਉਂਦੇ ਹੋਏ ਵੇਖ ਰਹੇ ਹਾਂ ਅਜਿਹਾ ਹੋਣਾ ਸੰਭਵ ਸੀ, ਮੈਨੂੰ ਡਰ ਹੈ ਕਿ ਅਸੀਂ ਇਸ ਨੂੰ ਇਸ ਦੇਸ਼ ਵਿੱਚ ਵੇਖਾਂਗੇ।
ਬ੍ਰਿਟੇਨ ਦੇ ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ 24 ਘੰਟਿਆ ਵਿੱਚ ਕੋਰੋਨਾ ਵਾਇਰਸ ਮਰੀਜ਼ਾਂ ਦੇ 4,322 ਨਵੇਂ ਮਾਮਲੇ ਆਏ ਹਨ। ਇਸ ਅੰਕੜੇ ਨਾਲ ਬਰਤਾਨਵੀ ਸਰਕਾਰ ਦੇ ਹੱਥ ਪੈਰ ਠੰਡੇ ਹੋ ਗਏ ਹਨ।