ਯੂਕੇ ਦੇ ਸਕੂਲਾਂ ‘ਚ ਮੋਬਾਈਲ ਫੋਨ ‘ਤੇ ਪਾਬੰਦੀ, ਰਿਸ਼ੀ ਸੁਨਕ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਾਰਨ

Prabhjot Kaur
3 Min Read

ਨਿਊਜ਼ ਡੈਸਕ: ਅੱਜ ਦੇ ਸਮੇਂ ‘ਚ, ਮੋਬਾਈਲ ਫੋਨ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣ ਗਿਆ ਹੈ। ਮੋਬਾਈਲ ਫੋਨ ਤੋਂ ਬਗੈਰ ਜ਼ਿੰਦਗੀ ਜਿਊਣਾ ਬਹੁਤ ਔਖਾ ਹੋ ਗਿਆ ਹੈ। ਪਰ ਇਸ ਦਾ ਨਸ਼ਾ ਬਹੁਤ ਹੀ ਖਤਰਨਾਕ ਹੈ। ਬੱਚਿਆਂ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਕਰਨਾ ਆਮ ਗੱਲ ਹੈ, ਜਿਸ ਨੂੰ ਦੇਖਦੇ ਹੋਏ ਬ੍ਰਿਟਿਸ਼ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਜਿਸ ਦੀ ਹੋਰ ਦੇਸ਼ਾਂ ਵਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ। ਅਸਲ ‘ਚ ਬ੍ਰਿਟੇਨ ਦੇ ਰਾਸ਼ਟਰਪਤੀ ਰਿਸ਼ੀ ਸੁਨਕ ਨੇ ਸਕੂਲਾਂ ‘ਚ ਮੋਬਾਇਲ ਫੋਨ ‘ਤੇ ਪਾਬੰਦੀ ਲਗਾ ਦਿੱਤੀ ਹੈ।

ਰਾਸ਼ਟਰਪਤੀ ਨੇ ਇਸ ਦਾ ਐਲਾਨ ਬੜੇ ਹੀ ਅਨੋਖੇ ਢੰਗ ਨਾਲ ਕੀਤਾ। ਰਿਸ਼ੀ ਸੁਨਕ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਵੀਡੀਓ ਬਣਾਉਂਦੇ ਸਮੇਂ ਉਹਨਾਂ ਨੂੰ ਵਾਰ-ਵਾਰ ਫੋਨ ਆ ਰਹੇ ਹਨ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਹੁੰਦੇ ਹਨ। ਵਾਰ-ਵਾਰ ਫੋਨ ਦੀ ਘੰਟੀ ਵੱਜਣ ‘ਤੇ ਉਹ ਚਿੜ ਜਾਂਦਾ ਹੈ ਅਤੇ ਫੋਨ ਨੂੰ ਪਾਸੇ ਰੱਖ ਦਿੰਦਾ ਹੈ। ਫਿਰ ਉਹ ਕਹਿੰਦੇ ਹਨ ਕਿ ਦੇਖੋ ਇਹ ਕਿੰਨਾ ਨਿਰਾਸ਼ਾਜਨਕ ਹੈ।

ਇਸ ਵੀਡੀਓ ਰਾਹੀਂ ਰਿਸ਼ੀ ਸੁਨਕ ਨੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਮੋਬਾਈਲ ਫੋਨ ਕਲਾਸ ਰੂਮ ਵਿੱਚ ਸਮੱਸਿਆਵਾਂ ਪੈਦਾ ਕਰ ਰਹੇ ਹਨ। ਇੱਕ ਹੋਰ ਬਿਆਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਕੰਡਰੀ ਸਕੂਲ ਦੇ ਲਗਭਗ ਇੱਕ ਤਿਹਾਈ ਵਿਦਿਆਰਥੀਆਂ ਨੇ ਕਿਹਾ ਕਿ ਫੋਨਾਂ ਕਾਰਨ ਉਨ੍ਹਾਂ ਦੀ ਪੜ੍ਹਾਈ ਵਿੱਚ ਵਿਘਨ ਪਿਆ ਹੈ। ਬਹੁਤ ਸਾਰੇ ਸਕੂਲਾਂ ਨੇ ਪਹਿਲਾਂ ਹੀ ਉਹਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਨਾਲ ਉਹਨਾਂ ਦੇ ਵਿਦਿਆਰਥੀਆਂ ਲਈ ਇੱਕ ਸੁਰੱਖਿਅਤ ਅਤੇ ਬਿਹਤਰ ਸਿੱਖਿਆ ਦਾ ਮਾਹੌਲ ਬਣ ਰਿਹਾ ਹੈ। ਸਕੂਲਾਂ ਵਿੱਚ ਮੋਬਾਈਲ ਪਾਬੰਦੀ ਸਬੰਧੀ ਵੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।


ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment