ਲੰਦਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਹਾਲ ਹੀ ਵਿੱਚ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝੀ ਕਰਨੀ ਭਾਰੀ ਪੈ ਗਈ, ਜਿਸ ਕਾਰਨ ਪੁਲਸ ਨੇ ਉਨ੍ਹਾਂ ‘ਤੇ ਜੁਰਮਾਨਾ ਲਗਾਇਆ ਹੈ। ਦਰਅਸਲ, ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਉੱਤਰੀ ਪੱਛਮ ਦੀ ਆਪਣੀ ਯਾਤਰਾ ਦੌਰਾਨ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਚੱਲਦੀ ਕਾਰ ‘ਚ ਆਪਣੀ ਸੀਟ ਬੈਲਟ ਉਤਾਰ ਦਿੱਤੀ।
ਹੁਣ ਪੁਲਿਸ ਨੇ ਆਪਣੇ ਹੀ ਪ੍ਰਧਾਨ ਮੰਤਰੀ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੱਸਦਿਆਂ ਜੁਰਮਾਨਾ ਲਗਾਇਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਟ੍ਰੈਫਿਕ ਪੁਲਿਸ ਨੇ ਕਿਹਾ ਸੀ ਕਿ ਉਹ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰੇਗੀ। ਹੁਣ ਸ਼ੁੱਕਰਵਾਰ ਦੇਰ ਰਾਤ ਪੁਸ਼ਟੀ ਹੋਣ ਤੋਂ ਬਾਅਦ ਪੁਲਿਸ ਨੇ ਪੀਐਮ ਰਿਸ਼ੀ ਸੁਨਕ ਨੂੰ ਜੁਰਮਾਨਾ ਕੀਤਾ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਸ਼ੁੱਕਰਵਾਰ ਨੂੰ ਸੁਨਕ ਨੂੰ 100 ਪੌਂਡ ਦਾ ਜੁਰਮਾਨਾ ਲਗਾਇਆ। ਦੱਸਣਯੋਗ ਹੈ ਵੀਰਵਾਰ ਨੂੰ ਸੁਨਕ ਨੇ ਇਸ ਗਲਤੀ ਲਈ ਮੁਆਫੀ ਵੀ ਮੰਗੀ ਸੀ। ਯੂਕੇ ਪੁਲਿਸ ਨੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਵੱਲੋਂ ਚੱਲਦੀ ਕਾਰ ਵਿੱਚ ਸੀਟ ਬੈਲਟ ਨਾ ਲਾਉਣ ਨਾਲ ਜੁੜੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਸੋੋਸ਼ਲ ਮੀਡੀਆ ’ਤੇ ਨਸ਼ਰ ਵੀਡੀਓ ਵਿੱਚ ਸੂਨਕ ਕਾਰ ਵਿੱਚ ਬਿਨਾਂ ਸੀਟ ਬੈਲਟ ਲਾਇਆਂ ਸਫ਼ਰ ਕਰਦੇ ਨਜ਼ਰ ਆ ਰਹੇ ਹਨ।
Following the circulation of a video on social media showing an individual failing to wear a seat belt while a passenger in a moving car in Lancashire we have today (Friday, Jan 20) issued a 42-year-old man from London with a conditional offer of fixed penalty. pic.twitter.com/i2VJkFL2oL
— Lancashire Police (@LancsPolice) January 20, 2023
Disclaimer: This content including advice provides generic information only. Always consult a specialist or your own doctor for more information. Global Punjab TV does not claim responsibility for this information.