ਲੰਡਨ : ਬ੍ਰਿਟੇਨ ‘ਚ ਕੋਰੋਨਾ ਵਾਇਰਸ ਦੇ ਓਮੀਕਰੌਨ ਵੇਰੀਐਂਟ ਦੇ ਇੱਕ ਦਿਨ ਅੰਦਰ ਸਭ ਤੋਂ ਜ਼ਿਆਦਾ ਮਰੀਜ਼ ਸਾਹਮਣੇ ਆਏ ਹਨ। ਬ੍ਰਿਟੇਨ ‘ਚ ਬੀਤੇ 24 ਘੰਟਿਆਂ ਅੰਦਰ ਕੋਰੋਨਾ ਦੇ 78,610 ਮਰੀਜ਼ ਪਾਜ਼ਿਟਿਵ ਆਏ ਹਨ, ਜੋ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੋ ਸਕਦਾ ਹੈ।
ਇਸ ਤੋਂ ਪਹਿਲਾਂ ਬ੍ਰਿਟੇਨ ‘ਚ ਬੀਤੇ ਸਾਲ 2021 ਦੇ ਜਨਵਰੀ ਮਹੀਨੇ ‘ਚ ਸਭ ਤੋਂ ਜ਼ਿਆਦਾ ਮਰੀਜ਼ ਇੱਕ ਦਿਨ ‘ਚ ਸਾਹਮਣੇ ਆਏ ਸੀ। ਉਸ ਸਮੇਂ ਲਗਭਗ 68 ਹਜ਼ਾਰ ਮਰੀਜ਼ ਇੱਕ ਦਿਨ ‘ਚ ਦਰਜ ਕੀਤੇ ਗਏ ਸਨ। ਦੱਸਣਯੋਗ ਹੈ ਕਿ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੇ ਓਮੀਕਰੌਨ ਵੇਰੀਐਂਟ ਦੀ ਦਸਤਕ ਦੇ ਵਿਚਾਲੇ ਬਹੁਤ ਹੀ ਖਤਰਨਾਕ ਸਥਿਤੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ।
ਯੂਕੇ ਸਿਹਤ ਸੁਰੱਖਿਆ ਏਜੰਸੀ ਦੇ ਮੁੱਖ ਕਾਰਜਕਾਰੀ ਹੈਰਿਸ ਨੇ ਪਹਿਲਾਂ ਹੀ ਓਮੀਕਰੌਨ ਵੈਰੀਐਂਟ ਨੂੰ ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ ਹੀ ਸਭ ਤੋਂ ਖਤਰਨਾਕ ਦੱਸਿਆ ਸੀ। ਹੈਰਿਸ ਨੇ ਕਿਹਾ ਸੀ ਕਿ ਵਾਇਰਸ ਦੇ ਨਵੇਂ ਵੇਰੀਐਂਟ ਦਾ ਦੁੱਗਣੇ ਤੋਂ ਵੀ ਜ਼ਿਆਦਾ ਅਸਰ ਦੇਖਣ ਨੂੰ ਮਿਲੇਗਾ।