ਬਰਮਿੰਘਮ : ਸਾਰਾਗੜ੍ਹੀ ਦੀ 124ਵੀਂ ਵਰ੍ਹੇਗੰਢ ਮੌਕੇ UK ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਭਾਈ ਈਸ਼ਰ ਸਿੰਘ ਦਾ 10 ਫੁੱਟ ਉੱਚਾ ਕਾਂਸੀ ਦਾ ਬੁੱਤ ਬਣਾਇਆ ਗਿਆ ਹੈ। ਇਸ ਯਾਦਗਾਰ ਦੀ ਘੁੰਡ ਚੁਕਾਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ। ਗੁਰੂ ਨਾਨਕ ਗੁਰਦੁਆਰਾ ਵੈਨਜ਼ਫੀਲਡ ਤੇ ਵੁਲਵਰਹੈਂਪਟਨ ਕੌਂਸਲ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ। 12 ਸਤੰਬਰ, 1897 ਵਾਲੇ ਦਿਨ ਹੀ ਬ੍ਰਿਟਿਸ਼ ਆਰਮੀ ਵਲੋਂ 21 ਸਿੱਖ ਫੌਜੀਆਂ ਦੀ ਬਟਾਲੀਅਨ ਨੇ 10,000 ਤੋਂ ਵੱਧ ਅਫਗਾਨੀਆਂ ਨਾਲ ਲੜਾਈ ਕੀਤੀ ਸੀ।
ਦੱਸ ਦਈਏ ਕਿ ਇਸ ਬੁੱਤ ਦੇ ਹੇਠਾਂ ਇਸ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਸਾਰੇ ਬਹਾਦਰ ਫੌਜੀਆਂ ਦੇ ਨਾਮ ਵੀ ਲਿਖੇ ਗਏ ਹਨ। ਬ੍ਰਿਟਿਸ਼ ਸਰਕਾਰ ਵੱਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਸਮਾਗਮ ਵੀ ਕਰਵਾਇਆ ਗਿਆ। ਪੰਜ ਪਿਆਰਿਆਂ ਤੇ ਹਜ਼ਾਰਾਂ ਦੀ ਸੰਗਤ ਵਿੱਚ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁੱਤ ਦੀ ਘੁੰਡ ਚੁਕਾਈ ਕੀਤੀ ਗਈ।ਵਿਦੇਸ਼ਾਂ ਵਿੱਚ ਵਸਦੇ ਸਿੱਖ ਪੰਜਾਬੀ ਭਾਈਚਾਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸਦੇ ਨਾਲ ਪੂਰੇ ਵਿਸ਼ਵ ਵਿੱਚ ਸਿੱਖਾਂ ਦੀ ਬਹਾਦਰੀ ਕਰਕੇ ਮਾਣ ਸਤਿਕਾਰ ਮਿਲ ਰਿਹਾ ਹੈ।