ਬ੍ਰਿਟੇਨ : ਨੈਸ਼ਨਲ ਹੈਲਥ ਸਰਵਿਸ ‘ਚ ਕੰਮ ਕਰ ਰਹੇ ਸਿੱਖ ਡਾਕਟਰਾਂ ਨੇ ਆਖਿਰ ਕਿਉਂ ਕੀਤਾ  ਵਿਰੋਧ ਪ੍ਰਦਰਸ਼ਨ

TeamGlobalPunjab
2 Min Read

ਲੰਦਨ : ਬ੍ਰਿਟੇਨ ‘ਚ ਲਗਾਤਾਰ ਕੋਰੋਨਾ ਸੰਕਰਮਿਤ ਮਰੀਜ਼ਾ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅਜਿਹੇ ‘ਚ ਬ੍ਰਿਟੇਨ ਵਿਚ ਨੈਸ਼ਨਲ ਹੈਲਥ ਸਰਵਿਸ ਵਿਚ ਕੰਮ ਕਰ ਰਹੇ ਕੁਝ ਸਿੱਖ ਡਾਕਟਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ ਇਹ ਸਿੱਖ ਡਾਕਟਰ ਬ੍ਰਿਟੇਨ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਸਮੇਂ ਮਰੀਜ਼ਾਂ ਦੀ ਸੇਵਾ ਲਈ ਅੱਗੇ ਆਏ ਹਨ। ਪਰ ਇਸ ਦੇ ਬਾਵਜੂਦ ਵੀ ਇਨ੍ਹਾਂ ਸਿੱਖ ਡਾਕਟਰਾਂ ਨੂੰ ਕੋਰੋਨਾ ਵਾਇਰਸ  ਵਾਰਡ ਵਿਚ ਡਿਊਟੀ ‘ਤੇ ਤਾਇਨਾਤ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਇਨ੍ਹਾਂ ਸਿੱਖ ਡਾਕਟਰਾਂ ਵੱਲੋਂ ਪ੍ਰਸਾਸ਼ਨ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਸਿੱਖ ਡਾਕਟਰਾਂ ਨੂੰ ਉਨ੍ਹਾਂ ਦੀ ਦਾੜ੍ਹੀ ਦੇ ਕਾਰਨ ਕੋਰੋਨਾ ਵਾਇਰਸ ਵਾਰਡ ‘ਚ ਡਿਊਟੀ ‘ਤੇ ਤਾਇਨਾਤ ਨਹੀਂ ਕੀਤਾ ਜਾ ਰਿਹਾ। ਬ੍ਰਿਟੇਨ ਦੀ ਸਿੱਖ ਡਾਕਟਰ ਐਸੋਸੀਏਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਲਗਭਗ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਾਰਨ ਕੋਰੋਨਾ ਵਾਇਰਸ ਵਾਰਡ ਵਿਚ ਡਿਊਟੀ ਕਰਨ ਤੋਂ ਰੋਕਿਆ ਗਿਆ ਹੈ ਜਿਸ ਦਾ ਮੁੱਖ ਕਾਰਨ ਸਿੱਖ ਡਾਕਟਰਾਂ ਨੂੰ ਉਨ੍ਹਾਂ ਦੀ ਦਾੜ੍ਹੀ ਕਰਕੇ ਫਿੱਟ ਨਾ ਮੰਨਿਆ ਜਾਣਾ ਹੈ।

ਬ੍ਰਿਟੇਨ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਾਰਨ ਚੇਹਰੇ ‘ਤੇ ਮਾਸਕ ਪੂਰੀ ਤਰ੍ਹਾਂ ਫਿੱਟ ਨਹੀਂ ਬੈਠਦੇ ਜਿਸ ਕਾਰਨ ਉਨ੍ਹਾਂ ਨੂੰ ਵਾਇਰਸ ਦੇ ਸੰਕਰਮਣ ਦਾ ਜ਼ਿਆਦਾ ਖਤਰਾ ਬਣਿਆ ਰਹਿੰਦਾ ਹੈ। ਮਾਹਿਰਾਂ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਦਾੜ੍ਹੀ ‘ਤੇ ਵਾਇਰਸ ਦੇ ਜ਼ਿੰਦਾ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਦਰਅਸਲ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਿਤ ਮਰੀਜ਼ਾਂ ਦਾ ਇਲਾਜ ਕਰ ਰਹੇ ਸਿਹਤ ਕਰਮਚਾਰੀ ਨੂੰ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਪੈਂਦੀ ਹੈ। ਜਿਸ ਤਹਿਤ ਉਨ੍ਹਾਂ ਨੂੰ ਨਿੱਜੀ ਸੁਰੱਖਿਆ ਉਪਕਰਣਾਂ ਅਤੇ ਚੇਹਰੇ ‘ਤੇ ਮਾਸਕ ਪਾਉਣ ਬੇਹੱਦ ਜ਼ਰੂਰੀ ਹੈ।

ਬ੍ਰਿਟੇਨ ‘ਚ ਹੁਣ ਤੱਕ ਕੋਰੋਨਾ ਦੇ 1 ਲੱਖ 90 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 28,700 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦ ਕਿ ਵਿਸ਼ਵ ਪੱਧਰ ‘ਤੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 52 ਹਜ਼ਾਰ ਤੱਕ ਪਹੁੰਚ ਗਈ ਹੈ ਤੇ 35 ਲੱਖ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹਨ।

- Advertisement -

Share this Article
Leave a comment