ਰੂਸੀ ਹਮਲੇ ਤੋਂ ਬਾਅਦ ਪਹਿਲੀ ਵਾਰ ਇਕੱਠੇ ਬੈਠੇ ਯੂਕਰੇਨ ਅਤੇ ਅਮਰੀਕਾ ਦੇ ਨੇਤਾ,  ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

TeamGlobalPunjab
3 Min Read

ਵਾਰਸਾ: ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਦੋਵਾਂ ਵਿਚਾਲੇ ਜੰਗ ਸ਼ੁਰੂ ਹੋਏ ਨੂੰ ਕਰੀਬ 1 ਮਹੀਨਾ ਬੀਤ ਚੁੱਕਾ ਹੈ। ਇਸ ਦੌਰਾਨ ਦੋਵਾਂ ਨੂੰ ਕਾਫੀ ਨੁਕਸਾਨ ਹੋਈਆ ਹੈ। ਇਸ ਵਿਚਕਾਰ ਅਮਰੀਕੀ ਰਾਸ਼ਟਰਪਤੀ ਵੀ ਯੂਕਰੇਨ ਦੇ ਨਾਲ ਲੱਗਦੇ ਪੋਲੈਂਡ ਪਹੁੰਚ ਗਏ ਹਨ। ਇਸ ਦੇ ਨਾਲ ਹੀ ਰੂਸ ਦੇ ਹਮਲੇ ਨੂੰ ਲੈ ਕੇ ਯੂਕਰੇਨ ਅਤੇ ਅਮਰੀਕਾ ਦੇ ਨੇਤਾਵਾਂ ਅਤੇ ਅਧਿਕਾਰੀਆਂ ਨੇ ਵਨ-ਟੂ-ਵਨ ਮੀਟਿੰਗ ਕੀਤੀ। ਜੰਗ ਦੇ ਵਿਚਕਾਰ ਦੋਹਾਂ ਦੇਸ਼ਾਂ ਦੇ ਪ੍ਰਤੀਨਿਧੀਆਂ ਵਿਚਾਲੇ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਯੁੱਧ ਦੀ ਸ਼ੁਰੂਆਤ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਯੂਕਰੇਨ ਅਤੇ ਅਮਰੀਕੀ ਪ੍ਰਤੀਨਿਧੀ ਆਹਮੋ-ਸਾਹਮਣੇ ਬੈਠ ਕੇ ਇੱਕ ਦੂਜੇ ਨਾਲ ਗੱਲ ਕਰ ਰਹੇ ਹਨ। ਬੈਠਕ ‘ਚ ਯੂਕਰੇਨ ਦੇ ਵਿਦੇਸ਼ ਮੰਤਰੀ ਦਿਮਿਤਰੋ ਕੁਲੇਬਾ ਨੇ ਅਮਰੀਕੀ ਨੇਤਾਵਾਂ ਅਤੇ ਅਧਿਕਾਰੀਆਂ ਨਾਲ ਮੌਜੂਦਾ ਮੁੱਦਿਆਂ, ਰਾਜਨੀਤਕ ਅਤੇ ਰੱਖਿਆ ਦਿਸ਼ਾਵਾਂ ‘ਚ ਸਹਿਯੋਗ ‘ਤੇ ਚਰਚਾ ਕੀਤੀ। ਇਸ ਦੌਰਾਨ ਯੂਕਰੇਨ ਦੇ ਰੱਖਿਆ ਸਕੱਤਰ ਓਲੇਕਸੀ ਰੇਜ਼ਨੀਕੋਵ ਨਾਲ ਅਮਰੀਕਾ ਦੇ ਰੱਖਿਆ ਸਕੱਤਰ ਲੋਇਡ ਜੇ ਆਸਟਿਨ III ਅਤੇ ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਮੌਜੂਦ ਸਨ।

ਇਸ ਦੇ ਨਾਲ ਹੀ ਯੂਕਰੇਨ ਦੇ ਰੱਖਿਆ ਮੰਤਰੀ ਓਲੇਕਸੀ ਰੇਜ਼ਨੀਕੋਵ ਨੇ ਕਿਹਾ ਕਿ ਸ਼ਾਮ ਨੂੰ ਅਸੀਂ ਯੂਕਰੇਨ ਦੇ ਖਿਲਾਫ਼ ਰੂਸੀ ਯੁੱਧ ‘ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਭਾਸ਼ਣ ‘ਚ ਵੀ ਮੌਜੂਦ ਰਹਾਂਗੇ। ਅਮਰੀਕੀ ਰਾਸ਼ਟਰਪਤੀ ਦੀ ਪੋਲੈਂਡ ਫੇਰੀ ਅਤੇ ਦੋਹਾਂ ਦੇਸ਼ਾਂ ਦੇ ਪ੍ਰਤੀਨਿਧੀਆਂ ਵਿਚਾਲੇ ਹੋਈ ਬੈਠਕ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਰੂਸ ਖਿਲਾਫ਼ ਜਲਦ ਹੀ ਕੁਝ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ।

ਦੋਵਾਂ ਦੇਸ਼ਾਂ ਦੇ ਪ੍ਰਤੀਨਿਧੀਆਂ ਵਿਚਾਲੇ ਗੱਲਬਾਤ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਪੋਲੈਂਡ ਦੇ ਰਾਸ਼ਟਰਪਤੀ ਆਂਡਰੇਜੇਜ ਡੂਡਾ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਪੋਲੈਂਡ ਦੀ ਰਾਜਧਾਨੀ ਵਾਰਸਾ ਵਿੱਚ ਹੋਈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪੋਲੈਂਡ ਦੇ ਰਾਸ਼ਟਰਪਤੀ ਆਂਡਰੇਜੇਜ ਡੂਡਾ ਵਿਚਾਲੇ ਦੁਵੱਲੀ ਬੈਠਕ ਹੋਈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਵਾਰਸਾ ਦੇ ਰਾਇਲ ਪੈਲੇਸ ਤੋਂ ਬੋਲਦੇ ਹੋਏ ਯੂਕਰੇਨ ‘ਚ ਜੰਗ ‘ਤੇ ਟਿੱਪਣੀ ਕੀਤੀ।

- Advertisement -

ਤੁਹਾਨੂੰ ਦੱਸ ਦੇਈਏ ਕਿ ਬਾਇਡਨ ਸੰਕਟ ਦੇ ਇਸ ਸਮੇਂ ਵਿੱਚ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਇੱਕ ਪ੍ਰਮੁੱਖ ਮੈਂਬਰ ਦੀ ਮਦਦ ਕਰਨ ਲਈ ਅਮਰੀਕੀ ਵਚਨਬੱਧਤਾ ਨੂੰ ਦੁਹਰਾਉਣਗੇ। ਬ੍ਰਸੇਲਜ਼ ਵਿੱਚ, ਯੂਕਰੇਨ ਦੇ ਮੁੱਦੇ ‘ਤੇ ਨਾਟੋ, ਸੱਤ ਉਦਯੋਗਿਕ ਦੇਸ਼ਾਂ ਦੇ ਸਮੂਹ ਅਤੇ 27-ਮੈਂਬਰੀ ਯੂਰਪੀਅਨ ਕੌਂਸਲ ਦੀ ਐਮਰਜੈਂਸੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਾਇਡਨ ਦੋ ਦਿਨਾਂ ਦੇ ਦੌਰੇ ‘ਤੇ ਪੋਲੈਂਡ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment